ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ । ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੀ।

 

ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ । ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ

ਗੁਰਦਾਸਪੁਰ  (IPT BUREAU)ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਈ ਹੈ। ਸਾਲ 2024 ਦੇ ਅੱਜ ਦੂਜੇ ਦਿਨ ਵੀ ਸੀਤ ਲਹਿਰ ਦਾ ਕਹਿਰ ਹੈ। ਪਿਛਲੇ ਦਿਨਾਂ ਤੋਂ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ ਹੈ। ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ ਤੇ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਚਾਰ ਦਿਨ 2 ਤੋਂ 5 ਜਨਵਰੀ ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।ਮੌਸਮ ਵਿਭਾਗ ਮੁਤਾਬਕ ਸਾਲ ਦੇ ਪਹਿਲੇ ਦਿਨ ਪੰਜਾਬ ਦਾ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਗੁਰਦਾਸਪੁਰ ਵਿੱਚ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਸੋਮਵਾਰ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਈ ਰਹੀ ਜਿਸ ਕਾਰਨ ਵਿਜੀਬਿਲੀਟੀ 50 ਤੋਂ 200 ਮੀਟਰ ਤੱਕ ਦਰਜ ਕੀਤੀ ਗਈ। ਇਸੇ ਤਰ੍ਹਾਂ ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਤੇ ਚੰਡੀਗੜ੍ਹ ਸ਼ਹਿਰ ‘ਚ ਵੀ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ।

Leave a Reply

Your email address will not be published. Required fields are marked *