ਬਟਾਲਾ (ਰੰਜਨਦੀਪ ਸੰਧੂ, ਅਮਰੀਕ ਮਥਾਰੂ):- ਮੁਲਤਾਨੀ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਤੇ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ ਦਿੱਤਾ । ਨਾਲ ਹੀ ਅਦਾਲਤ ਨੇ ਕਿਹਾ ਕਿ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨਾ ਪਵੇਗਾ।
ਸੁਣਵਾਈ ਦੌਰਾਨ ਸੈਣੀ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ। ਉਹ ਇੱਕ ਕਾਬਲ ਅਫ਼ਸਰ ਸਨ ਜੋ ਗੋਲੀ ਦਾ ਜ਼ਖ਼ਮ ਤੱਕ ਆਪਣੇ ਸਰੀਰ ‘ਤੇ ਝੱਲ ਸਕੇ। ਜਦ ਉਹ ਐੱਸਐੱਸਪੀ ਸਨ ਤਾਂ ਉਸ ਵੇਲੇ ਅੱਤਵਾਦੀਆਂ ਨੇ ਉਨ੍ਹਾਂ ਓਤੈ ਹਮਲਾ ਕੀਤਾ ਸੀ।’
ਪੰਜਾਬ ਸਰਕਾਰ ਦੇ ਵਕੀਲ ਸਿਧਾਰਥ ਮਲਹੋਤਰਾ ਨੇ ਕਿਹਾ ਉਨ੍ਹਾਂ ਖ਼ਿਲਾਫ਼ ਵਾਰੰਟ ਨਿਕਲ ਚੁੱਕੇ ਹਨ ਅਤੇ ਉਹ ਫਰਾਰ ਹਨ। ਕੋਰੋਨਾ ਮਹਾਂਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।
ਇਸ ਤੇ ਜਸਟਿਸ ਅਸ਼ੋਕ ਭੂਸ਼ਣ ਨੇ ਪੁੱਛਿਆ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਨ੍ਹੀਂ ਕਾਹਲੀ ਕਿਉਂ ਹੈ।
ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨਾਂ ਵਿੱਚ ਦਲੀਲ ਦਿੱਤੀ ਸੀ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ।
ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰ ਦਿੱਤਾ ਸੀ।

