ਸੜਕ ਹਾਦਸੇ ਦੌਰਾਨ ਮੌਕੇ ’ਤੇ ਪਹੁੰਚ ਕੇ ਸੜਕ ਸੁਰੱਖਿਆ ਫੋਰਸ ਨੇ ਜਖ਼ਮੀਆਂ ਦੀ ਕੀਤੀ ਮਦਦ
ਬਟਾਲਾ, 24 ਜੂਨ ( IPT BUREAU) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਐੱਚ) ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਸ.ਐਫ ਟੀਮ ਆਪਣੀ ਡਿਊਟੀ ਬਾਖੂਬੀ ਨਿਭਾ ਰਹੀ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਦੀ ਐਸ.ਐਸ.ਐਫ ਟੀਮ ਨੇ ਬੀਤੇ ਦਿਨੀ ਹੋਏ ਇੱਕ ਸੜਕ ਹਾਦਸੇ ਵਿੱਚ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜਖ਼ਮੀਆਂ ਦੀ ਮਦਦ ਕੀਤੀ।
Adv.
ਉਨਾਂ ਦੱਸਿਆ ਕਿ ਬਟਾਲਾ ਪੁਲਿਸ ਦੀ ਐਸ.ਐਸ.ਐਫ ਟੀਮ ਨੂੰ ਹੈਲਪਲਾਈਨ ਨੰਬਰ 112 ਤੋਂ ਸੂਚਨਾ ਮਿਲੀ ਕਿ ਮੋਟਰ ਸਾਈਕਲ ਸਵਾਰ ਅਤੇ ਕਾਰ ਵਿਚਕਾਰ ਹਾਦਸਾ ਵਾਪਰ ਗਿਆ ਹੈ। ਐਸ.ਐਸ.ਐਫ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਉਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ।
Adv.
ਪੁਲਿਸ ਜਿਲੇ ਬਟਾਲਾ ਵਿੱਚ ਵੱਖ-ਵੱਖ ਥਾਵਾਂ ਤੇ ਸੜਕ ਸੁਰੱਖਿਆ ਫੋਰਸ ਤੈਨਾਤ ਕੀਤੀ ਗਈ ਹੈ ਜੋ ਕਿ ਸੜਕਾਂ ਤੇ ਹੋਣ ਵਾਲੇ ਸੜਕ ਹਾਦਸਿਆਂ ਮੌਕੇ ਤੁਰੰਤ ਲੋਕਾਂ ਦੀ ਸਹਾਇਤਾ ਲਈ ਪਹੁੰਚਦੀ ਹੈ। ‘ਸੜਕ ਸੁਰੱਖਿਆ ਫੋਰਸ’ ਵਿੱਚ ਚਾਰ ਹਾਈਟੈੱਕ ਗੱਡੀਆਂ ਸ਼ਾਮਲ ਹਨ ਅਤੇ ਇਹ ਵਾਹਨ 30 ਕਿਲੋਮੀਟਰ ਦੇ ਵਕਫੇ ਨਾਲ ਤਾਇਨਾਤ ਕੀਤੇ ਗਏ ਹਨ। ਇਨਾਂ ਵਾਹਨਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਸ਼ਾਮਲ ਹੈ। ਪੈਟਰੋਲਿੰਗ ਇੰਚਾਰਜ ਵਜੋਂ ਏ.ਐਸ.ਆਈ. ਜਾਂ ਉਸ ਤੋਂ ਉੱਚ ਰੈਂਕ ਦਾ ਅਧਿਕਾਰੀ ਹੁੰਦਾ ਹੋ ਜੋ 24 ਘੰਟੇ ਵਾਹਨ ਸੜਕਾਂ ਤੇ ਪੈਟਰੋਲਿੰਗ ਕਰਦੇ ਹਨ।
—————————