ਵਿਰਾਸਤੀ ਮੰਚ ਬਟਾਲਾ ਨੇ ਸਕੰਸਸਸ ਸਕੂਲ ਕੈਂਪ, ਬਟਾਲਾ ਵਿਖੇ ਪੌਦੇ ਲਗਾਏ।

ਵਿਰਾਸਤੀ ਮੰਚ ਬਟਾਲਾ ਨੇ ਸਕੰਸਸਸ ਸਕੂਲ ਕੈਂਪ, ਬਟਾਲਾ ਵਿਖੇ ਪੌਦੇ ਲਗਾਏ।
ਵਿਰਾਸਤੀ ਮੰਚ ਬਟਾਲਾ ਵੱਲੋਂ ਪ੍ਰਧਾਨ ਸਰਦਾਰ ਬਲਦੇਵ ਸਿੰਘ ਰੰਧਾਵਾ, ਡੀ.ਪੀ.ਆਰ.ਓ.ਸਰਦਾਰ ਇੰਦਰਜੀਤ ਸਿੰਘ ਅਤੇ ਪ੍ਰੋ: ਸਰਦਾਰ ਜਸਬੀਰ ਸਿੰਘ ਜੀ ਦੀ ਅਗਵਾਈ ਹੇਠ ਸਕੰਸਸਸ ਸਕੂਲ ਕੈਂਪ ਬਟਾਲਾ ਵਿਖੇ ਵਣ- ਮਹਾਂ ਉਤਸਵ ਮਨਾਇਆ ਗਿਆ।

ਬਟਾਲਾ  (IPT bureau)ਇਸ ਮੌਕੇ ਵਿਰਾਸਤੀ ਮੰਚ ਬਟਾਲਾ ਦੇ ਮੈਂਬਰ ਸਾਹਿਬਾਨ ਵੱਲੋਂ, ਪ੍ਰਿੰਸੀਪਲ ਸ਼੍ਰੀ ਮਤੀ ਤੇਜਿੰਦਰ ਕੌਰ ਦੇ ਸਹਿਯੋਗ ਨਾਲ ਸਕੂਲ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਸਮੁੱਚੀ ਟੀਮ ਵੱਲੋਂ ਇਨ੍ਹਾਂ ਪੌਦਿਆਂ ਦੀ ਸਾਂਭ- ਸੰਭਾਲ ਦਾ ਅਹਿਦਨਾਮਾ ਵੀ ਲਿਆ ਗਿਆ। ਇਸ ਮੌਕੇ ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸਰਦਾਰ ਬਲਦੇਵ ਸਿੰਘ ਰੰਧਾਵਾ ਜੀ ਨੇ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ


ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਵਿਰਾਸਤੀ ਮੰਚ ਬਟਾਲਾ ਦੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ( ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ
ਵਾਤਾਵਰਣ ਦੀ ਦੇਖਭਾਲ ਕਰਨ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ।

ਉਨਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਫਿਰ ਕੁਦਰਤ ਦੀ ਮਾਰ ਤੋਂ ਬਚਣਾ ਬਹੁਤ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਪ੍ਰਤੀ ਆਪਣੇ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ। ਸਕੱਤਰ ਪ੍ਰੋ. ਜਸਬੀਰ ਸਿੰਘ( ਸਰਕਾਰੀ ਪੋਲੀਟੈਕਨਿਕ ਕਾਲਜ, ਬਟਾਲਾ) ਨੇ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਤੇਜਿੰਦਰ ਕੌਰ, ਮੈਡਮ ਪ੍ਰਦੀਪ ਕੌਰ, ਅੰਮ੍ਰਿਤਪਾਲ ਕੌਰ, ਰਜਨੀਤ ਕੌਰ, ਨੀਟਾ ਭਾਟੀਆ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਨੇ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਸੇਵਾ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਨ੍ਹਾਂ ਪੌਦਿਆਂ ਦੀ ਸਾਂਭ- ਸੰਭਾਲ ਦੀ ਪੂਰੀ ਜ਼ਿੰਮੇਵਾਰੀ ਲਈ।

Leave a Reply

Your email address will not be published. Required fields are marked *