Skip to content
- ਵਿਆਹ ਪੁਰਬ ਸਮਾਗਮ :
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਸੇਵਾ ਭਾਵਨਾ ਨਾਲ ਕਰਨ-ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ
-

ਬਟਾਲਾ, 3 ਸਤੰਬਰ ( IPT BUREAU) ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ 10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੇ ਸਬੰਧ ਐਸ.ਡੀ.ਐਮ ਦਫਤਰ ਬਟਾਲਾ ਵਿਖੇ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਰੀਵਿਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਪੂਰੀ ਸ਼ਰਧਾ ਤੇ ਭਾਵਨਾ ਨਾਲ ਕਰਨ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਤਹਿਸੀਲਦਾਰ ਜਗਤਾਰ ਸਿੰਘ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ (ਦੋਵੇਂ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ) ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਿਟੀ) ਵੀ ਮੋਜੂਦ ਸਨ।
ਇਸ ਮੌਕੇ ਉਨਾਂ ਗੁਰਦੁਆਰਾ ਕੰਧ ਸਾਹਿਬ ਜੀ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਵੀ 9 ਅਤੇ 10 ਸਤੰਬਰ ਨੂੰ ਨਗਰ ਕੀਰਤਨ ਦੇ ਸਮੁੱਚੇ ਰੂਟ ਸਮੇਟ ਵੱਖ-ਵੱਖ ਪਹਿਲੂਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲਂਅ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
- Adv.

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੀਟਿੰਗ ਦੌਰਾਨ ਉਨਾਂ ਪੀ.ਡਬਲਿਊ.ਡੀ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਸਿਹਤ, ਪੁਲਿਸ, ਫਾਇਰ ਬਿ੍ਰਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ, ਪਾਵਰਕਾਮ, ਬੀਡੀਪੀਓ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ 6 ਸਤੰਬਰ ਤੱਕ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲਿ ਪੇਸ਼ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਵਟ ਕਰਨ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਆਵਾਜਾਈ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮ ਮਨਾਉਣ ਲਈ ਪ੍ਰਸ਼ਾਸ਼ਨ ਨਾਲ ਪੂਰਨ ਸਹਿਯੋਗ ਕਰਨ ਅਤੇ ‘ਜ਼ੀਰੋ ਵੇਸਟ ਜਨਰੇਟਿਡ ਮੇਲਾ’ ਮਨਾਉਣ ਦੀ ਲਈ ਅੱਗੇ ਆਉਣ।
-
- Adv.

ਇਸ ਮੌਕੇ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਹਾਰਾ ਕਲੱਬ, ਨੀਰਜ ਸ਼ਰਮਾ ਫਾਇਰ ਅਫਸਰ, ਕੁਲਵਿੰਦਰ ਸਿੰਘ ਐਕਸੀਅਨ ਐਮ.ਸੀ ਬਟਾਲਾ, ਸੰਜੀਵ ਕੁਮਾਰ ਐਕਸੀਅਨ ਵਾਟਰ ਸਪਲਾਈ, ਨਿਰਮਲ ਸਿੰਘ ਐਸ.ਡੀ.ਓ, ਰੋਹਿਤ ਉਪਲ ਐਸ.ਡੀ.ਓ. ਸੁੰਦਰ ਸ਼ਰਮਾ ਸੁਪਰਡੈਂਟ, ਅਮਨ ਕੁਮਾਰ ਜੇਈ, ਪਰਮਜੀਤ ਸਿੰਘ ਮਾਰਕੀਟ ਕਮੇਟੀ ਬਟਾਲਾ, ਸਚਿਨ ਐਸ.ਡੀ.ਓ, ਅਮਨਪ੍ਰੀਤ ਸਿੰਘ ਜੇਈ, ਬੀ.ਐਸ ਬਾਜਵਾ ਐਸ.ਡੀ.ਓ , ਰਣਧੀਰ ਕੁਮਾਰ ਐਸ.ਡੀ.ਓ, ਮਨਜੀਤ ਸਿੰਘ ਮੈਨੇਜਰ, ਡਾ. ਰਵਿੰਦਰ ਸਿੰਘ ਐਮਓ, ਵਿਕਾਸ ਵਾਸੂਦੇਵ, ਦਲਜੀਤ ਸਿੰਘ, ਰਾਜਵਿੰਦਰ ਸਿੰਘ, ਹਰਸਿਮਰਨਜੀਤ ਸਿੰਘ ਬਲਾਕ ਅਫਸਰ, ਬਿਕਰਮ ਸਿੰਘ, ਸਤਿੰਦਰ ਸਿੰਘ ਅਤੇ ਗੁਰਪਾਲ ਸਿੰਘ ਐਸਡੀਈ ਆਦਿ ਮੌਜੂਦ ਸਨ।

2525

sandhu
Post Views: 1,735