ਪਿੰਡ ਮਲਕਪੁਰ ਦਾ ਮੌਜੂਦਾ ਸਰਪੰਚ ਮਨਜੀਤ ਸਿੰਘ ਤੇ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ

 

ਪਿੰਡ ਮਲਕਪੁਰ ਦਾ ਮੌਜੂਦਾ ਸਰਪੰਚ ਮਨਜੀਤ ਸਿੰਘ ਤੇ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ

 

ਬਟਾਲਾ/ਗੁਰਦਾਸਪੁਰ, 9 ਦਸੰਬਰ (IPT BUREAU ) – ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਮਲਕਪੁਰ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਅਤੇ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਜੀ ਆਇਆਂ ਨੂੰ ਕਹਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਪਿੰਡ ਮਲਕਪੁਰ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ, ਪੰਚਾਇਤ ਮੈਂਬਰ ਸਰਵਣ ਸਿੰਘ, ਪੰਚਾਇਤ ਮੈਂਬਰ ਨਾਜ਼ਰ ਸਿੰਘ, ਪੰਚਾਇਤ ਮੈਂਬਰ ਬਲਬੀਰ ਸਿੰਘ, ਪੰਚਾਇਤ ਮੈਂਬਰ ਗੁਰਦੀਸ਼ ਸਿੰਘ, ਪੰਚਾਇਤ ਮੈਂਬਰ ਗੁਰਜੀਤ ਕੌਰ, ਨਿਸ਼ਾਨ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀ ਜੋ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਨ, ਉਨ੍ਹਾਂ ਵੱਲੋਂ ਅੱਜ ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਗਿਆ ਹੈ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਉਹ ਅਤੇ ਉਸਦੇ ਸਾਥੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਬਟਾਲਾ ਦੇ ਵਿਧਾਇਕ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਸ਼ੈਰੀ ਕਲਸੀ ਵੱਲੋਂ ਜੋ ਆਪਣੇ ਹਲਕੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਉਹ ਲਾ-ਮਿਸਾਲ ਹੈ, ਇਸ ਲਈ ਉਨ੍ਹਾਂ ਸਮੇਤ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਕਰੀਬ ਪੌਣੇ ਤਿੰਨ ਸਾਲਾਂ ਵਿੱਚ ਸੂਬਾ ਪੰਜਾਬ ਦੇ ਵਿਕਾਸ ਅਤੇ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੋ ਉਪਰਾਲੇ ਕੀਤੇ ਹਨ, ਉਸਦਾ ਕੋਈ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਸਿਰਫ਼ ਪਰਿਵਾਰਵਾਦ ਅਤੇ ਆਪਣੇ ਕੁਨਬੇ ਦਾ ਹੀ ਵਿਕਾਸ ਕਰਦੀਆਂ ਹਨ ਅਤੇ ਏਹੀ ਕਾਰਨ ਹੈ ਕਿ ਲੋਕਾਂ ਨੇ ਏਨਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਸਰਪੰਚ ਮਨਜੀਤ ਸਿੰਘ ਅਤੇ ਉਸਦੇ ਸਾਥੀਆਂ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।

ਇਸ ਮੌਕੇ ਪਿੰਡ ਮਲਕਪੁਰ ਦੇ ਸਰਪੰਚ ਸਮੇਤ ਪੰਚਾਇਤ ਅਤੇ ਹੋਰ ਪਿੰਡ ਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਨੂੰ ਪੂਰਾ ਮਾਣ-ਤਾਣ ਦਿੱਤਾ ਜਾਵੇਗਾ।

Adv.

ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਜੋ ਲੋਕ ਭਲਾਈ ਏਜੰਡਾ ਅਤੇ ਲੋਕ ਪੱਖੀ ਨੀਤੀਆਂ ਹਨ ਉਸ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

Adv.

ਉਨ੍ਹਾਂ ਕਿਹਾ ਕਿ ਸਰਪੰਚ ਮਨਜੀਤ ਸਿੰਘ ਅਤੇ ਉਸਦੇ ਸਾਥੀਆਂ ਦੇ ਆਉਣ ਨਾਲ ਪਾਰਟੀ ਬਟਾਲਾ ਹਲਕੇ ਵਿੱਚ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Adv.

ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਸ਼ੇਰਪੁਰ, ਹਰਦਿਆਲ ਸਿੰਘ ਗਜਨੀਪੁਰ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *