ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਦਕਰ ਦੇ ਬਾਰੇ ਬੋਲੇ ਅਪਮਾਨਜਨਕ ਸ਼ਬਦਾਂ ਦੇ ਵਿਰੋਧ ਵਿੱਚ ਆਪ ਵਰਕਰਾਂ ਵੱਲੋਂ ਬਟਾਲਾ ਵਿਖੇ ਜ਼ਬਰਦਸਤ ਮੁਜ਼ਾਹਰਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਦਕਰ ਦੇ ਬਾਰੇ ਬੋਲੇ ਅਪਮਾਨਜਨਕ ਸ਼ਬਦਾਂ ਦੇ ਵਿਰੋਧ ਵਿੱਚ ਆਪ ਵਰਕਰਾਂ ਵੱਲੋਂ ਬਟਾਲਾ ਵਿਖੇ ਜ਼ਬਰਦਸਤ ਮੁਜ਼ਾਹਰਾ

 

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ, ਕੇਂਦਰੀ ਵਜ਼ਾਰਤ ਵਿੱਚੋਂ ਬਰਖ਼ਾਸਤ ਕਰਨ ਦੀ ਕੀਤੀ ਮੰਗ

ਬਟਾਲਾ, 20 ਦਸੰਬਰ ( IPTBUREAU) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬਾਰੇ ਬੋਲੇ ਗਏ ਅਪਮਾਨਜਨਕ ਸ਼ਬਦਾਂ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬਟਾਲਾ ਦੇ ਅੰਬੇਦਕਰ ਚੌਂਕ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰਾ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਣ ਦੇ ਨਾਲ ਕੇਂਦਰੀ ਉਨ੍ਹਾਂ ਨੂੰ ਕੇਂਦਰੀ ਕੈਬਨਿਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਇਸ ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਘਾੜੇ ਡਾ. ਬੀ.ਆਰ. ਅੰਬੇਡਕਰ ਬਾਰੇ ਕੀਤੀਆਂ ਇਹ ਟਿੱਪਣੀਆਂ ਨਾ ਸਿਰਫ਼ ਬਾਬਾ ਸਾਹਿਬ ਦੀ ਵਿਲੱਖਣ ਵਿਰਾਸਤ ਦਾ ਅਪਮਾਨ ਕਰਦੀਆਂ ਹਨ, ਸਗੋਂ ਭਾਜਪਾ ਵੱਲੋਂ ਬਰਾਬਰੀ ਤੇ ਨਿਆਂ ਦੇ ਬੁਨਿਆਦੀ ਸਿਧਾਂਤਾਂ ਦੀ ਲਗਾਤਾਰ ਅਣਦੇਖੀ ਨੂੰ ਵੀ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿਚ ਸੰਵਿਧਾਨ ਬਾਰੇ ਟਿੱਪਣੀਆਂ ਕਰਨਾ ਹੋਰ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਭਾਜਪਾ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸੰਸਦ ਤੇ ਕੇਂਦਰੀ ਮੰਤਰੀ ਮੰਡਲ ਵਿੱਚ ਉਨ੍ਹਾਂ ਦੇ ਅਹੁਦੇ ਬਾਬਾ ਸਾਹਿਬ ਵੱਲੋਂ ਤਿਆਰ ਕੀਤੇ ਸੰਵਿਧਾਨ ਕਰ ਕੇ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਦ੍ਰਿਸ਼ਟੀਕੋਣ ਨੇ ਜਮਹੂਰੀ ਸਿਧਾਂਤਾਂ ਨੂੰ ਯਕੀਨੀ ਬਣਾਇਆ ਜੋ ਹਰ ਨਾਗਰਿਕ ਨੂੰ, ਜਾਤ, ਧਰਮ ਜਾਂ ਵਰਗ ਦੇ ਬਾਵਜੂਦ, ਦੇਸ਼ ਦੇ ਉੱਚੇ ਅਹੁਦਿਆਂ ਦੀ ਇੱਛਾ ਕਰਨ ਲਈ ਸ਼ਕਤੀ ਪ੍ਰਦਾਨ ਕਰਦਾ ਹੈ।

Adv.

ਇਸ ਰੋਸ ਮੁਜ਼ਾਹਰੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀਆਂ ਇਨ੍ਹਾਂ ਅਪਮਾਨਜਨਕ ਟਿੱਪਣੀ ਲਈ ਫ਼ੌਰਨ ਮੁਆਫ਼ੀ ਮੰਗਣ। ਇਸ ਮੌਕੇ ਆਪ ਵਰਕਰਾਂ ਵੱਲੋਂ ਅਮਿਤ ਸ਼ਾਹ ਦਾ ਪੁਤਲਾ ਵੀ ਫੂਕਿਆ ਗਿਆ।

ਇਸ ਮੌਕੇ ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਬਲਾਕ ਪ੍ਰਧਾਨ ਮਾਸਟਰ ਤਿਲਕ ਰਾਜ, ਰਜਿੰਦਰ ਜੰਬਾ, ਗੁਰਪ੍ਰੀਤ ਸਿੰਘ ਰਾਜੂ, ਅਮਿਤ ਸੋਢੀ, ਦਿਲਬਾਗ ਸਿੰਘ, ਭੁਪਿੰਦਰ ਸਿੰਘ, ਗੁਰਦੇਵ ਸਿੰਘ ਬਾਜਵਾ, ਮੈਨੇਜਰ ਅਤਰ ਸਿੰਘ, ਕਮਲਪ੍ਰੀਤ, ਓਮ ਪ੍ਰਕਾਸ਼, ਬਿੱਕਾ ਐੱਮ.ਸੀ., ਗੁਰਿੰਦਰ ਸਿੰਘ ਨੀਲੂ ਅਤੇ ਅਮਰੀਕ ਸਿੰਘ ਮਠਾਰੂ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *