ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ
ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਵਾਸੀਆਂ ਤੇ ਸੰਗਤਾਂ ਦੀ ਸਹਲੂਤ ਲਈ ਵਿਭਾਗਾਂ ਵਲੋਂ ਕੀਤੇ ਗਏ ਪ੍ਰਬੰਧ
ਸ਼ਹਿਰ ਵਾਸੀ ਤੇ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਜਿਸ ਜਗ੍ਹਾ ’ਤੇ ਲੰਗਰ ਲਗਾ ਰਹੇ ਹਨ, ਉਸ ਜਗ੍ਹਾ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ
ਬਟਾਲਾ, 28 ਅਗਸਤ ( ਅਮਰੀਕ ਸਿੰਘ ਮਠਾਰੂ/ ਜਤਿੰਦਰ ਸਿੰਘ ਨਾਗੀ ) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆਂ ਗਈਆਂ ਹਨ ਅਤੇ ਸਬੰਧਤ ਵਿਭਾਗਾਂ ਵਲੋਂ ਨਗਰ ਕੀਰਤਨ ਰੂਟ ਸਮੇਤ ਸ਼ਹਿਰ ਵਿੱਚ ਸੰਗਤ ਦੀ ਸਹਲੂਤ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਸ਼ਹਿਰ ਵਿੱਚ ਸੜਕਾਂ ਦੇ ਕਿਨਾਰਿਆਂ ਤੋਂ ਦਰੱਖਤਾਂ ਦੀ ਟਾਹਣੀਆਂ ਛਾਂਗੀਆਂ ਗਈਆਂ ਹਨ। ਸਾਫ-ਸਫਾਈ ਤੇ ਸੀਵਰੇਜ ਦੀ ਸਫਾਈ ਲਈ ਗਠਿਤ ਟੀਮਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪਾਵਰਕਾਮ, ਕਾਰਪੋਰੇਸ਼ਨ, ਪੀ.ਡਬਲਿਊ.ਡੀ ਤੇ ਸਿਹਤ ਵਿਭਾਗਾਂ ਵਲੋਂ ਸੰਬਧਤ ਕੰਮ ਕੀਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਜਿਸ ਜਗ੍ਹਾ ’ਤੇ ਲੰਗਰ ਲਗਾ ਰਹੇ ਹਨ। ਉਸ ਜਗਾਂ ਨੂੰ ਸਾਫ ਸੁਥਰਾ ਰੱਖਣ।
ਵੇਸਟਿਜ਼ ਡਸਟਬੀਨ ਵਿੱਚ ਹੀ ਸੁੱਟੀ ਜਾਵੇ ਅਤੇ ਨਾਲ ਦੀ ਨਾਲ ਇਕੱਠੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪਵਿੱਤਰ ਨਗਰੀ ਬਟਾਲਾ ਨੂੰ ਸਾਫ਼-ਸੁਥਰਾ ਰੱਖੀਏ।