ਸਮੂਹ ਵਿਭਾਗਾਂ ਨੂੰ ਮਿਹਨਤ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ

ਬਟਾਲਾ, 28 ਅਗਸਤ ( ਜਤਿੰਦਰ ਸਿੰਘ ਨਾਗੀ / ਅਮਰੀਕ ਮਠਾਰੂ ) ਪੰਜਾਬ ਸਰਕਾਰ ਵਲੋਂ 30 ਅਗਸਤ ਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਸੰਗਤਾਂ ਦੀ ਸਹਲੂਤ ਲਈ ਲਗਤਾਰ ਦਿਨ ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨਾਂ ਸਮਾਗਮਾਂ ਦੌਰਾਨ ਕਿਸੇ ਵੀ ਵਿਭਾਗ ਵਲੋਂ ਡਿਊਟੀ ਦੌਰਾਨ ਵਰਤੀ ਗਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਪ੍ਰਗਟਾਵਾ ਕਰਦਿਆਂ ਵਿਕਰਮਜੀਤ ਸਿੰਘ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਹ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਉਨਾਂ ਵਲੋਂ ਸਮੂਹ ਵਿਭਾਗਾਂ ਨੂੰ ਦੇਸ਼-ਵਿਦੇਸ਼ ਵਿਚੋਂ ਆ ਰਹੀ ਸੰਗਤ ਦੀ ਸਹਲੂਤ ਲਈ ਸਮੇਂ ਸਿਰ ਕਾਰਜ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ ਗਈ ਹੈ।
ਉਨਾਂ ਅੱਗੇ ਕਿਹਾ ਕਿ ਪਰ ਸ਼ਹਿਰ ਵਿੱਚ ਸਫਾਈ ਵਿਵਸਥਾ ਵਿੱਚ ਲਗਾਤਾਰ ਵਰਤੀ ਜਾ ਰਹੀ ਕੁਤਾਹੀ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਵਲੋ ਸਖ਼ਤ ਨੋਟਿਸ ਲੈਂਦਿਆਂਵਿਕਾਸ ਵਾਸਦੇਵ, ਸੈਨੇਟਰੀ ਇੰਸਪੈਕਟਰ, ਨਗਰ ਨਿਗਮ ਬਟਾਲਾ ਨੂੰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣ ਨਾ ਕਰਨ ਕਾਰਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਸਾਫ਼-ਸਫਾਈ ਜਾਂ ਕਿਸੇ ਹੋਰ ਵੀ ਸਮੱਸਿਆ ਸਬੰਧੀ ਜੇਕਰ ਕਿਸੇ ਵੀ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਵਿਭਾਗਾਂ ਨੂੰ ਮਿਹਨਤ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।