ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮ

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ- ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਵਾਰਡ ਨੰਬਰ 48 ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ

ਬਟਾਲਾ, 13 ਸਤੰਬਰ (IPT BUREAU ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 48, ਮੱਲੀ ਮਾਰਕਿਟ ਵਾਲੀ ਗਲੀ ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਗਲੀ ਵਿੱਚ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਪੱਕੀ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਰਣਬੀਰ ਸਿੰਘ ਰਾਣਾ, ਦਵਿੰਦਰ ਸਿੰਘ, ਤਰਸੇਮ ਸਿੰਘ, ਸੁਖਦੀਪ ਸਿੰਘ, ਨਿਰਮਲ ਸਿੰਘ, ਵਿਕਰਮ ਸਿੰਘ, ਸਵਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਅਤੇ ਕਰਨੈਲ ਸਿੰਘ ਆਦਿ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਹ ਵਾਰਡ ਨੰਬਰ 48, ਮੱਲੀ ਮਾਰਕਿਟ, ਡੇਰਾ ਬਾਬਾ ਨਾਨਕ ਰੋਡ ਵਿਚ ਪਹੁੰਚੇ ਹਨ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

Adv

ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ।

Adv.

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਮੁਹੱਲਾ ਕਲੀਨਿਕਾਂ ਰਾਹੀ ਮਰੀਜ ਦਾ ਮੁਫ਼ਤ ਇਲਾਜ ਚੱਲ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।

 

———————–

Leave a Reply

Your email address will not be published. Required fields are marked *