ਵੱਖ-ਵੱਖ ਵਾਰਡਾਂ ਵਿੱਚ ਪੈਦਲ ਯਾਤਰਾ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
ਬਟਾਲਾ, IPT BUREAU ਜਿਲ੍ਹੇ ਅੰਦਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਟਾਲਾ ਦੀਆਂ ਵੱਖ-ਵੱਖ ਵਾਰਡਾਂ ਵਿੱਚ ਪੈਦਲ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਨਸ਼ਾ ਮੁਕਤੀ ਯਾਤਰਾ ਦੇ ਜਿਲਾ ਕੁਆਰਡੀਨੇਟਰ ਚੇਅਰਮੈਨ ਮਾਨਿਕ ਮਹਿਤਾ ਤੇ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ ਨੇ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਅੱਜ ਬਟਾਲੇ ਦੀ ਵਾਰਡ ਨੰਬਰ 38, 44 ਅਤੇ 49 ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਕੱਢੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀਆਂ ਜਾ ਰਹੀਆਂ ਹਨ , ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
Adv.

ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ ਵਾਰਡ ਇੰਚਾਰਜ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਾਰਡ ਵਾਸੀ ਆਦਿ ਮੌਜੂਦ ਸਨ।



