ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀਬਾੜੀ ਬਿੱਲਾਂ ਬਾਰੇ ਕਿਸਾਨਾਂ ਨੂੰ ਆਪਣੀ ਗੱਲ ਸਮਝਾਉਣ ਲਈ ਪੰਜਾਬੀ ਵਿੱਚ ਟਵੀਟ ਕੀਤਾ । ਆਪਣੇ ਟਵੀਟ ਰਾਹੀਂ ਨਰਿੰਦਰ ਮੋਦੀ ਨੇ ਕਿਹਾ ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰੀ ਫਿਰ ਕਹਿੰਦਾ ਹਾਂ ਕਿ ਐੱਮਐੱਸਪੀ ਜਾਰੀ ਰਹੇਗੀ।

 

ਨਰਿੰਦਰ ਮੋਦੀ  ਨੇ ਕਿਸਾਨਾਂ ਨੂੰ ਭਰੋਸਾ ਦੇਣ ਲਈ ਕਈ ਟਵੀਟ ਕੀਤਾ

ਦਿੱਲੀ (ਰੰਜਨਦੀਪ ਸੰਧੂ, ਅਮਰੀਕ ਮਠਾਰੁ) 

Narendra Modi

@narendramodi

 

ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ: ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖ਼ਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।


Narendra Modi

@narendramodi

 

ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਟੈਕਨੋਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਕੇਵਲ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇੱਕ ਸੁਆਗਤਯੋਗ ਕਦਮ ਹੈ।

 

ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ਉੱਪਰ  ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਪਾਣੀ ਦੀਆਂ ਬੁਛਾੜ ਕੀਤੀ।

ਪੰਜਾਬ ਯੂਥ ਕਾਂਗਰਸ ਵੱਲੋਂ ਪੰਜਾਬ ਤੋਂ ਦਿੱਲੀ ਤੱਕ ਦੀ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮੁਜ਼ਾਹਰਾ ਕਰਨ ਵਾਸਤੇ ਪਹੁੰਚੇ ਹੋਏ ਸਨ।

ਇਹ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਏ ਗਏ ਖੇਤੀਬਾੜੀ ਬਿਲਾਂ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਨੂੰ ਰੋਕਣ ਵਾਸਤੇ ਬੈਰੀਕੇਡਿੰਗ ਕੀਤੀ ਗਈ ਸੀ ਜਿਸ ਨੂੰ ਕਿਸਾਨਾਂ ਅਤੈ  ਕਾਂਗਰਸੀ ਵਰਕਰਾਂ ਨੇ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਹ ਪੂਰਾ ਵਿਰੋਧ ਪ੍ਰਦਰਸ਼ਨ ਯੂਥ ਕਾਂਗਰਸ ਦੀ ਅਗਵਾਈ ਵਿੱਚ ਹੋ ਰਿਹਾ ਸੀ। ਇਸ ਟਰੈਕਟਰ ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ। ਖ਼ਬਰ ਏਜੰਸੀ ਏਐੱਨਆਈ ਮੁਤਾਬਤ ਬੈਰੀਗੇਟ ਲਗਾ ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰੈਲੀ ਦੀ ਆਗਿਆ ਨਹੀਂ ਹੈ।

ਰਾਜ ਸਭਾ ਵਿੱਚ ਹੋਇਆ ਹੰਗਾਮਾ

ਭਾਰੀ ਵਿਰੋਧ ਵਿਚਾਲੇ ਦੋ ਖੇਤੀ ਬਿੱਲ ਰਾਜ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਵਿੱਚੋਂ ਦੋ ਪਾਸ ਹੋ ਗਏ।

ਜਿਹੜੇ ਆਰਡੀਨੈਂਸ ਪਾਸ ਹੋਏ ਹਨ ਉਹ ਹਨ- ‘ਇਮਪਾਵਰਮੇਂਟ ਐਂਡ ਪ੍ਰੋਟੈਕਸ਼ਨ ਐਗਰੀਮੇਂਟ ਔਨ ਪ੍ਰਾਈਸ ਇੰਸ਼ੋਰੇਂਸ ਐਂਡ ਫਾਰਮ ਸਰਵਿਸਿਜ਼ ਆਰਡੀਨੇਂਸ (ਐਫਏਪੀਏਏਐਫਐਸ 2020)” ਅਤੇ ‘ਦ ਫਾਰਮਰਸ ਪ੍ਰੋਡੂਅਸ ਟ੍ਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੇਸੀਲਿਏਸ਼ਨ (ਐਫ਼ਪੀਟੀਸੀ 2020)’। ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਆਰਡੀਨੈਂਸਾਂ ਦੇ ਖਿਲਾਫ਼ ਮੁਜ਼ਾਹਰਾ ਕੀਤਾ ਤੇ ਦਾਅਵਾ ਕੀਤਾ ਕਿ ਜਿਸ ਤਰੀਕੇ ਨਾਲ ਆਰਡੀਨੈਂਸ ਪਾਸ ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਹੈ। ਹੁਣ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਵਿੱਚ ਆਪਣੇ ਮੈਂਬਰ ਪਾਰਲੀਮੈਂਟਾਂ ਨੂੰ ਵ੍ਹਿਪ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਸਦਨ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇ।

ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੀ ਕਿਸਾਨਾਂ ਦੇ ਹੱਕ ਵਿੱਚ ਬੋਲੇ ਅਤੇ ਖੇਤੀ ਕਾਨੂੰਨਾਂ ਬਾਰੇ ਆਪਣਾ ਪੱਖ ਰੱਖਿਆ।

Leave a Reply

Your email address will not be published. Required fields are marked *