ਪੰਜਾਬ ਦੇ ਪਿੰਡ-ਪਿੰਡ ਵਿੱਚ  ਹੋ ਰਹੇ ਧਰਨੇ ਪ੍ਰਦਰਸ਼ਨ

ਪੰਜਾਬ ਦੇ ਪਿੰਡ-ਪਿੰਡ ਵਿੱਚ  ਹੋ ਰਹੇ ਧਰਨੇ ਪ੍ਰਦਰਸ਼ਨ

ਗੁਰਦਾਸਪੁਰ (ਰੰਜਨਦੀਪ ਸੰਧੂ, ਅਮਰੀਕ ਮਠਾਰੁ):-ਅੱਜ ਪੂਰੇ ਪੰਜਾਬ ‘ਚ ਕਾਂਗਰਸ ਪਾਰਟੀ ਵਲੋਂ ਖ਼ੇਤੀ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਆਪਣੇ-ਆਪਣੇ ਪਿੰਡ ਦੇ ਵਿੱਚ  ਖੇਤੀ ਬਿੱਲ ਦੇ ਵਿਰੋਧ ਵਿੱਚ  ਪ੍ਰਦਰਸ਼ਨ ਕੀਤੇ ਗਏ। 

ਪੰਜਾਬ ਭਰ ਦੇ  ਪਿੰਡ ਪੱਧਰ ਉੱਤੇ  ਧਰਨੇ ਦਿਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਬਿੱਲ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਗੁਰਦਾਸਪੁਰ ਦੇ ਕਿਸਾਨਾਂ ਅਤੇ ਧਰਨੇ  ਤੈ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੁੱਧ  ਹੈ ਅਤੇ ਇਸ ਦਾ ਅਸਰ ਸਿੱਧੇ ਤੌਰ ਤੇ ਕਿਸਾਨ ਅਤੇ ਖੇਤੀ ਮਜ਼ਦੂਰ ਅਤੇ ਬਾਅਦ ਵਿੱਚ  ਹੋਰ ਦੂਸਰੇ ਵਰਗਾਂ ਤੇ ਵੀ ਪਾਏਗਾ

ਇਸ ਦੇ ਨਾਲ ਹੀ ਲੋਕਾਂ ਦਾ ਇਹ ਵੀ ਰੋਸ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਅਤੇ ਅਭਿਨੇਤਾ ਸੰਨੀ ਦਿਓਲ, ਜੋ ਖ਼ੁਦ ਨੂੰ ਕਿਸਾਨ ਦਾ ਬੇਟਾ’ ਅਤੇ ਪੰਜਾਬ ਦਾ ਪੁੱਤਰ’ ਆਖ਼ਦਾ ਹੈ, ਉਹ ਵੀ ਅੱਜ ਕਿਸਾਨ ਨੂੰ ਭੁੱਲ ਬੈਠਾ ਹੈ। ਮੁਜ਼ਾਹਰਾਕਾਰੀਆਂ ਦਾ ਕਹਿਣਾ ਕਿ ਉਹਨਾਂ ਦਾ ਇਹ ਸੰਘਰਸ਼ ਉਦੋ ਤੱਕ ਜਾਰੀ ਰਹੇਗਾ ਜਦੋ ਤਕ ਕੇਂਦਰ ਆਪਣੇ ਫੈਸਲੇ ਵਾਪਿਸ ਨਹੀਂ ਲੈਂਦੀ।

 

Leave a Reply

Your email address will not be published. Required fields are marked *