ਸਿਵਲ ਡਿਫੈਂਸ ਨੇ ਕੋਰੋਨਾ ਤੋਂ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ ।
ਬਟਾਲਾ, 22 ਸਤੰਬਰ (ਅਮਰੀਕ ਮਠਾਰੂ, ਰੰਜਨਦੀਪ ਸੰਧੂ) ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿਚ ਸਿਵਲ ਡਿਫੈਂਸ ਦੇ ਵੰਲਟੀਅਰਜ਼ ਵਲੋਂ ਲੋਕਾਂ ਵਿਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ।
ਸਿਵਲ ਡਿਫੈਂਸ ਦੇ ਵਲੰਟੀਅਰਜ਼ ਵਲੋਂ ਜਾਗਰੂਕਤਾ ਮੁਹਿਮ ਤਹਿਤ “ਮੁਢਲੀ ਸਹਾਇਤਾ ਦੇ ਬਾਨੀ ਭਾਈ ਘਨੱਈਆ ਜੀ” ਦੇ 302ਵੇਂ ਪਰਲੋਕ ਗਮਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ “ਮਾਨਵ ਸੇਵਾ ਸੰਕਲਪ ਦਿਵਸ” ਮੌਕੇ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ ।ਜੰਗਾਂ ਦੋਰਾਨ ਭਾਈ ਘਨੱਈਆਂ ਜੀ “ਨਾ ਕੋ ਬੈਰੀ ਨਹੀ ਬੇਗਾਨਾ” ਦੀ ਸਿਧਾਂਤ ਨੂੰ ਮੰਨਦੇ ਹੋਏ ਆਪਣੇ ਤੇ ਦੁਸ਼ਮਣ ਫੋਜ ਦੇ ਜਖਮੀਆ ਨੂੰ ਪਾਣੀ ਛਕਾਉਣ ਦੇ ਨਾਲ ਮਰ੍ਹਮ ਪੱਟੀ ਕਰਦੇ ਸਨ ।
ਅੱਜ ਦੇ ਦਿਨ ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਤੇ ਮੈਨੇਜਰ ਦਵਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ‘ਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਨੇ ਸੰਗਤਾਂ, ਦੁਕਾਨਦਾਰਾਂ, ਰਾਹਗੀਰਾਂ ਨੂੰ ਸਮਾਜਿਕ ਦੂਰੀ, ਫੇਸ ਮਾਸਕ ਤੇ ਹੱਥਾਂ ਨੂੰ ਵਾਰ-ਵਾਰ ਧੌਣ ਸਬੰਧੀ ਜਾਗਰੂਕ ਕੀਤਾ । ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਵਿਅਕਤੀ ਨੂੰ ਤੁਰੰਤ ਆਪਣਾ ਟੈਸਟ ਕਰਾਉਣਾ ਚਾਹੀਦਾ ਹੈ । ਇਸ ਮੌਕੇ ਸਿਵਲ ਡਿਫੈਂਸ ਦੇ ਵਲੰਟੀਅਰਜ਼ ਨੇ ਦੁਕਾਨਦਾਰਾਂ, ਰਾਹਗੀਰਾਂ ਹੱਥਾਂ ਨੂੰ ਸੈਨੀਟਾਈਜ਼ ਕਰਵਾ ਕੇ ਫੇਸ ਮਾਸਕ ਵੰਡੇ ਤੇ ਪਹਿਨਣ ਲਈ ਪ੍ਰੇਰਿਆ ।
ਇਸ ਮੌਕੇ ਦਰਸ਼ਨ ਸਿੰਘ ਪੁਰੀਆਂ, ਪ੍ਰੇਮ ਸਿੰਘ ਜੈਤੇਸਰਜਾ, ਮੇਜਰ ਸਿੰਘ ਡੀ.ਪੀ., ਸੁਰਜੀਤ ਸਿੰਘ, ਵਲੰਟੀਅਰਜ਼ ਗੁਰਦੀਪ ਸਿੰਘ, ਹਰਦੀਪ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਦਲਜਿੰਦਰ ਸਿੰਘ ਮੌਜੂਦ ਸਨ ।