ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿਚ ਖੇਤੀ ਕਾਨੂੰਨ ਨੂੰ ਰੱਦ ਕੀਤਾ ਜਾਵੇਗਾ

ਚੰਡੀਗੜ੍ਹ:- ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਈ,ਜਿਸ ਵਿਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹਫਤੇ ਦੇ ਅੰਦਰ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ‌ਤਿੰਨੇ ਖੇਤੀ ਬਿੱਲਾਂ,ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ। ਮੀਟਿੰਗ ਸਬੰਧੀ ਜਾਣਕਾਰੀ ਇਸ ਪੱਤਰਕਾਰ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਫੋਨ ਰਾਹੀਂ ਦਿੱਤੀ,ਜੋ ਖੁਦ ਮੀਟਿੰਗ ਵਿੱਚ ਮੌਜੂਦ ਸਨ। ਇਸ ਮੀਟਿੰਗ ਵਿੱਚ ‌ਭਾਰਤ ਭੂਸ਼ਨ ਆਸ਼ੂ, ਸੁੱਖੀ ਰੰਧਾਵਾ, ਬਲਵੀਰ ਸਿੰਘ ਸਿੱਧੂ ਅਤੇ ਸੁਨੀਲ ਕੁਮਾਰ ਜਾਖੜ ਵੀ ਮੌਜੂਦ ਸਨ

Leave a Reply

Your email address will not be published. Required fields are marked *