ਯੂਪੀ ਸਰਕਾਰ ਹਥਰਾਸ ਸਮੂਹਿਕ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ, ਮਕਾਨ ਅਤੇ ਨੌਕਰੀ ਦੇਵੇਗੀ ।

ਯੂਪੀ ਸਰਕਾਰ ਹਥਰਾਸ ਸਮੂਹਿਕ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ, ਮਕਾਨ ਅਤੇ ਨੌਕਰੀ ਦੇਵੇਗੀ ।

(ਅਮਰੀਕ ਮਠਾਰੂ, ਰੰਜਨਦੀਪ ਸੰਧੂ)
ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਹਥ੍ਰਾਸ ਸਮੂਹਿਕ ਜਬਰ ਜਨਾਹ ਦੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਐਕਸ- ਗ੍ਰੇਸ਼ੀਆ ਅਤੇ ਇੱਕ ਮਕਾਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਸਰਕਾਰ ਨੇ ਇਸ ਕੇਸ ਦੀ ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਕਿਹਾ ਹੈ ਕਿ ਮਾਮਲੇ ਵਿੱਚ ਸੁਣਵਾਈ ਕੀਤੀ ਜਾਏਗੀ

ਫਾਸਟ ਟਰੈਕ ਕੋਰਟ ਵਿੱਚ ਕੀਤੀ ਜਾਵੇਗੀ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਹੀ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਸ ਘਟਨਾ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਐਸਆਈਟੀ ਵਿੱਚ ਗ੍ਰਹਿ ਸਕੱਤਰ ਭਗਵਾਨ ਸਵਰੂਪ ਅਤੇ ਦੋ ਹੋਰ ਅਧਿਕਾਰੀ ਸ਼ਾਮਲ ਹਨ।

ਸਫਦਰਜੰਗ ਹਸਪਤਾਲ ਵਿਚ ਮੰਗਲਵਾਰ ਨੂੰ 19 ਸਾਲਾ ਪੀੜਤ ਦੀ ਮੌਤ ਹੋ ਗਈ। ਉਸ ਨੂੰ ਸੋਮਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਮੈਡੀਕਲ ਕਾਲਜ ਤੋਂ ਹਸਪਤਾਲ ਲਿਆਂਦਾ ਗਿਆ। ਹਥਰਾਸ ਦੇ ਸਮੂਹਕ ਬਲਾਤਕਾਰ ਪੀੜਤਾ ਦਾ ਅੰਤਿਮ ਸੰਸਕਾਰ ਬੁੱਧਵਾਰ ਦੇਰ ਸ਼ਾਮ ਉਸ ਦੇ ਜੱਦੀ ਸਥਾਨ ‘ਤੇ ਕੀਤਾ ਗਿਆ। ਘਟਨਾ ਵਿਚ ਸ਼ਾਮਲ ਸਾਰੇ ਚਾਰੋਂ ਮੁਲਜ਼ਮ ਗ੍ਰਿਫਤਾਰ ਹਨ।

Leave a Reply

Your email address will not be published. Required fields are marked *