ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਅੱਜ ਤੋਂ ਮੁੜ ਖੋਲ੍ਹ ਦਿੱਤਾ.

ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਅੱਜ ਤੋਂ ਮੁੜ ਖੋਲ੍ਹ ਦਿੱਤਾ.

(IPT BUREAU)- ਨੋਟੀਫਿਕੇਸ਼ਨ ਜਾਰੀ ਕਰਦਿਆਂ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੋਵਿਡ-19 ਦੇ ਹਾਲਾਤ ਵਿੱਚ ਸੁਧਾਰ ਹੁੰਦਿਆਂ ਦੇਖ ਕੇ ਕਰਤਾਰਪੁਰ ਲਾਂਘਾ ਮੁੜ ਤੋਂ ਤੁਰੰਤ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਸਥਾਨਕ ਸ਼ਰਧਾਲੂਆਂ ਨੂੰ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ।

ਕਰਤਾਰਪੁਰ ਸਾਹਿਬ ਜੀ ਦਾ  ਧਾਰਮਿਕ ਮਹੱਤਤਾ ਕੀ ਹੇ

ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਜੁੜਿਆ ਹੋਇਆ ਹੈ।ਗੁਰੂ ਨਾਨਕ ਦੇਵ ਜੀ  ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸੰਦੇਸ਼  ਦਿੱਤਾ ।

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਵੱਲੋਂ ਭਾਈ ਲਹਿਣਾ ਨੂੰ ਗੁਰਗੱਦੀ ਵੀ ਇਸ ਸਥਾਨ ਤੇ ਹੀ ਸੌਂਪੀ ਗਈ ਸੀ।  ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ ਵਿੱਚ  ਗੁਰੂ ਨਾਨਕ ਦੇਵ ਇਸੇ ਸਥਾਨ ਤੇ ਹੀ ਜੋਤੀ ਜੋਤ ਸਮਾਏ ਸਨ।

Leave a Reply

Your email address will not be published. Required fields are marked *