ਵੀਰਵਾਰ ਨੂੰ ਅੱਠਵੇਂ ਦਿਨ ਵੀ ਕਿਸਾਨ ਜੱਥੇਬੰਦੀਆਂ ਵੱਲੋਂ ਗੁਰਦਾਸਪੁਰ ਰੇਲਵੇ ਟਰੈਕ ਤੇ ਧਾਰਨ  ਰਹੀਆਂ

ਗੁਰਦਾਸਪੁਰ  (ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਵੀਰਵਾਰ ਨੂੰ ਅੱਠਵੇਂ ਦਿਨ ਵੀ ਕਿਸਾਨ ਜੱਥੇਬੰਦੀਆਂ ਵੱਲੋਂ  ਰੇਲਵੇ ਟਰੈਕ ਤੇ ਧਾਰਨ  ਰਹੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਗੁਰਬਖਸ਼ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਵਿਰੋਧੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਇਸ ਕਾਨੂੰਨ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਕਿਸਾਨ ਰੇਲਵੇ ਟਰੈਕ ਤੇ ਅੱਠ ਦਿਨ ਬੈਠੇ ਹਨ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਵੀ ਨਹੀਂ ਸਰਕ ਰਹੀ।

Leave a Reply

Your email address will not be published. Required fields are marked *