21 ਸਤੰਬਰ ਤੋਂ 7 ਅਕਤੂਬਰ ਦਰਮਿਆਨ ਪਰਾਲੀ ਸਾੜਨ ਦੀਆਂ 460 ਘਟਨਾਵਾਂ ਵਿਚ 12.25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।:-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

21 ਸਤੰਬਰ ਤੋਂ 7 ਅਕਤੂਬਰ ਦਰਮਿਆਨ ਪਰਾਲੀ ਸਾੜਨ ਦੀਆਂ 460 ਘਟਨਾਵਾਂ ਵਿਚ 12.25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।:-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

(ਅਮਰੀਕ ਮਠਾਰੂ ਰੰਜਨਦੀਪ ਸੰਧੂ)
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਾਜ ਵਿਚ ਪਰਾਲੀ ਸਾੜਨ ਦੀਆਂ 460 ਘਟਨਾਵਾਂ ਵਿਚ 12.25 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤਕ ਇਕ ਸਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕੀ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਵਧੀਆਂ ਜਾਂ ਘਟੀਆਂ ਹਨ। ਪੀਪੀਸੀਬੀ ਦੇ ਮੈਂਬਰ ਕਰੁਨੇਸ਼ ਗਰਗ ਨੇ ਦੱਸਿਆ, ” 21 ਸਤੰਬਰ ਤੋਂ 7 ਅਕਤੂਬਰ ਦਰਮਿਆਨ ਪਰਾਲੀ ਸਾੜਨ ਦੀਆਂ 460 ਘਟਨਾਵਾਂ ਵਿਚ 12.25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿਚੋਂ 70 ਹਜ਼ਾਰ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸ ਸਾਲ 21 ਸਤੰਬਰ ਤੋਂ 7 ਅਕਤੂਬਰ ਦੇ ਦਰਮਿਆਨ ਪਰਾਲੀ ਸਾੜਨ ਦੀਆਂ 1,692 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਨਾਲੋਂ ਅਜਿਹੀਆਂ ਘਟਨਾਵਾਂ ਵਿੱਚ ਪੰਜ ਗੁਣਾ ਵਾਧਾ ਦਰਸਾਉਂਦੀਆਂ ਹਨ ਤਾਂ ਸ੍ਰੀ ਗਰਗ ਨੇ ਕਿਹਾ, “ਇਹ ਕੋਈ ਉਚਿਤ ਤੁਲਨਾ ਨਹੀਂ ਹੈ। ਅਜੇ ਇਹ ਸੀਜ਼ਨ ਦੀ ਸ਼ੁਰੂਆਤ ਹੈ।” ਅਧਿਕਾਰੀ ਨੇ ਕਿਹਾ ਕਿ ਸੈਟੇਲਾਈਟ ਮੁਤਾਬਕ ਸੱਤ ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 1,692 ਘਟਨਾਵਾਂ ਹੋਈਆਂ ਜਦ ਕਿ ਪੀਪੀਸੀਬੀ ਦੇ ਅਧਿਕਾਰੀ ਮੌਕੇ ‘ਤੇ ਗਏ ਤਾਂ 763 ਘਟਨਾਵਾਂ ਦੀ ਪੁਸ਼ਟੀ ਹੋਈ।

Leave a Reply

Your email address will not be published. Required fields are marked *