ਚੋਗਾਵਾ, (ਰੰਜਨਦੀਪ ਸੰਧੂ, ਅਮਰੀਕ ਮਠਾਰੁ) – ਅੰਮ੍ਰਿਤਸਰ ਜਿਲ੍ਹਾ ਦੇ ਬਲਾਕ ਚੋਗਾਵਾ ਦੇ ਥਾਣਾ ਲੋਪੋਕੇ ਵਿੱਚ ਆਉਂਦੇ ਪਿੰਡ ਚੇਲੇਕੇ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਸਾਮ ਨੂੰ ਚੱਲੀਆਂ ਗੋਲੀਆਂ ਵਿੱਚ ਪਿੰਡ ਦੇ ਸਰਪੰਚ ਦਦਾ ਭਰਾ ਦ ਜ਼ਖਮੀ ਹੋਇਆ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੋਪੋਕੇ ਦੀ ਪੁਲਿਸ ਮੌਕੇ ਤੇ ਵਾਰਦਾਤ ਵਾਲੀ ਜਗ੍ਹਾ ਉੱਪਰ ਪੋਹਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਜ਼ਖਮੀ ਹੋਏ ਵਿਅਕਤੀ ਨੂੰ ਤੁਰੰਤ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਭਰਾ ਟਰੈਕਟਰ ਨਾਲ ਜ਼ਮੀਨ ਵਾਹ ਰਿਹਾ ਸੀ ਕਿ ਉਨ੍ਹਾਂ ਦੇ ਪਿੰਡ ਦੇ ਹੀ ਸੁਖਵੰਤ ਸਿੰਘ, ਜਿਸ ਨਾਲ ਉਨ੍ਹਾਂ ਦਾ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ , ਦੀ ਅਗਵਾਈ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਗੋਲੀਆ ਨਾਲ ਹਮਲਾ ਕਰ ਕੇ ਉਸ ਦੇ ਭਰਾ ਨੂੰ ਜ਼ਖਮੀ ਕਰ ਦਿੱਤਾ। ਇਸ ਸੰਬੰਧੀ ਵਿਰੋਧੀ ਧਿਰ ਨੇ ਸੰਪਰਕ ਕਰਨ ਤੇ ਦੱਸਿਆ ਕਿ ਇਸ ਜ਼ਮੀਨ ਦੇ ਕਾਗ਼ਜ਼ ਉਨ੍ਹਾਂ ਦੇ ਨਾਂਅ ਹਨ ਅਤੇ ਉਨ੍ਹਾਂ ਨੇ ਇਸ ਜ਼ਮੀਨ ਨੂੰ ਵਾਹੁਣ ਤੋ ਵਿਰੋਧੀ ਧਿਰ ਨੂੰ ਰੋਕਿਆ ਹੈ।

