ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

 

ਅੰਮ੍ਰਿਤਸਰ:-(ਅਮਰੀਕ ਮਠਾਰੂ,ਰੰਜਨਦੀਪ, ਐਨ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ‘ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫ਼ਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਸਹਿਤ ਆਪਣਾ ਪਹਿਚਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫ਼ੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *