ਕਾਂਗਰਸ ਦੇ ਸੰਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ।ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਉਹ ਜ਼ਿੰਮੇਵਾਰੀ ਲੈਂਦੇ ਹਨ।

ਕਾਂਗਰਸ ਦੇ ਸੰਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ।ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਉਹ ਜ਼ਿੰਮੇਵਾਰੀ ਲੈਂਦੇ ਹਨ।

ਲੁਧਿਆਣਾ (ਅਮਰੀਕ ਮਠਾਰੂ, ਰੰਜਨਦੀਪ, ਐਨ ਸੰਧੂ)
ਕੇਂਦਰ ਸਰਕਾਰ ਖ਼ਿਲਾਫ਼ ਖੇਤੀਬਾੜੀ ਕਾਨੂੰਨਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ’ਚ ਨਿੱਤਰਦਿਆਂ ਕਿਹਾ ਕਿ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਉਹ ਜ਼ਿੰਮੇਵਾਰੀ ਲੈਂਦੇ ਹਨ। ਇਸ ਲਈ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ। ਉਹ ਅੱਜ ਮਾਛੀਵਾੜਾ ਵਿਖੇ ਆਪਣਾ ਨਾਨਾ ਡੋਗਰ ਸਿੰਘ ਕੂੰਨਰ ਦੇ ਅੰਤਿਮ ਸੰਸਕਾਰ ਮੌਕੇ ਆਏ ਸਨ ਅਤੇ ਬਾਅਦ ’ਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਹਰੇਕ ਵਰਗ ’ਚ ਇਹ ਖੇਤੀਬਾੜੀ ਬਿੱਲ ਪਾਸ ਹੋਣ ਕਾਰਨ ਰੋਸ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਲਈ ਸਾਰਾ ਦਿਨ, ਸਾਰੀ ਰਾਤ ਰੇਲ ਪਟੜੀਆਂ, ਸੜਕਾਂ ’ਤੇ ਧਰਨਾ ਲਗਾ ਰਹੇ ਹਨ ਅਤੇ ਦੂਜੇ ਪਾਸੇ ਭਾਜਪਾ ਆਗੂ ਉਨ੍ਹਾਂ ਕੋਲੋਂ ਹੂਟਰ ਮਾਰ ਕੇ ਕਿਸਾਨਾਂ ਦੇ ਹੱਕ ’ਚ ਖੜ੍ਹਨ ਦੀ ਬਜਾਏ ਉਨ੍ਹਾਂ ਨੂੰ ਮੂੰਹ ਚਿੜਾ ਕੇ ਲੰਘ ਰਹੇ ਹਨ। ਜੇਕਰ ਅੱਗੇ ਤੋਂ ਵੀ ਕੋਈ ਵੀ ਭਾਜਪਾ ਆਗੂ ਅਜਿਹੀ ਘਟੀਆ ਹਰਕਤ ਕਰੇਗਾ ਤੇ ਉਸ ਉੱਪਰ ਹਮਲਾ ਹੋਇਆ ਉਸ ਲਈ ਵੀ ਜ਼ਿੰਮੇਵਾਰ ਰਵਨੀਤ ਸਿੰਘ ਬਿੱਟੂ ਹੋਵੇਗਾ। ਕੇਂਦਰੀ ਸਰਕਾਰ ’ਚ ਹਰਦੀਪ ਸਿੰਘ ਪੁਰੀ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਪੰਜਾਬ ਦਾ ਸਿੱਖ ਕਹਾਉਂਦਾ ਹੈ ਪਰ ਉਸਨੇ ਪੰਜਾਬ ਦੇ ਹਿੱਤਾਂ ਤੇ ਕਿਸਾਨਾਂ ਲਈ ਇੱਕ ਵਾਰ ਵੀ ਅਵਾਜ਼ ਬੁਲੰਦ ਨਹੀਂ ਕੀਤੀ।

Leave a Reply

Your email address will not be published. Required fields are marked *