ਸਿੰਘ ਸਾਹਿਬਾਨ ਦੋਸ਼ੀ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਸੁਣਾਉਣ :-ਬਾਬਾ ਸੁੱਖਵਿੰਦਰ ਸਿੰਘ ਮਲਕਪੁਰ ਵਾਲੇ
ਅਮ੍ਰਿਤਸਰ ( ਅਮਰੀਕ ਮਠਾਰੂ,ਰੰਜਨਦੀਪ, ਐਨ ਸੰਧੂ)
[ਦੁਨਿਆਵੀ ਅਦਾਲਤਾਂ ਉਪਰ ਸਿੱਖ ਕੌਮ ਨੂੰ ਨਹੀਂ ਭਰੋਸਾ] ਸਿੰਘ ਸਾਹਿਬਾਨ ਦੋਸ਼ੀ ਮੁਲਾਜ਼ਮਾਂ ਨੂੰ ਸੁਣਾਉਣ ਸਜ਼ਾਵਾਂ .ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ. ਭਾਈ ਸੁਖਵਿੰਦਰ ਸਿੰਘ ਅਗਵਾਨ ਭਤੀਜਾ ਸ਼ਹੀਦ ਭਾਈ ਸਤਵੰਤ ਸਿੰਘ .ਪਿਛਲੇ ਦਿਨੀਂ ਸਿੱਖ ਕੌਮ ਅੰਦਰ ਬੜਾ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਜੋ ਗੁਰੂ ਰਾਮਦਾਸ ਜੀ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਹੋਣੀ ਸੀ ਉਹ ਨਹੀਂ ਕਰਵਾਈ ਗਈ ਸ਼੍ਰੋਮਣੀ ਕਮੇਟੀ ਦੇ ਕੁਸ਼ ਮੁਲਾਜ਼ਮਾਂ ਨੇ ਆਪਣੇ ਨਿੱਜੀ ਸਵਾਰਥਾਂ ਵਾਸਤੇ ਆਪਣੀਆਂ ਜੇਬਾਂ ਵਿੱਚ ਪਾ ਲਈ ਦੋਸ਼ੀ ਮੁਲਾਜ਼ਮਾਂ ਨੂੰ ਪੰਥਕ ਰਵਾਇਤਾਂ ਮੁਤਾਬਕ ਸਖ਼ਤ ਸਜ਼ਾਵਾਂ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ . ਨੂੰ ਮੰਗ ਪੱਤਰ ਦਿੱਤਾ ਗਿਆ ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ ਮੁੱਖ ਪ੍ਰਬੰਧਕ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ .ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਪ੍ਰਬੰਧਕ ਗੁਰਦੁਆਰਾ ਯਾਦਗਾਰੇ ਸ਼ਹੀਦਾ . ਬਾਬਾ ਜੋਧਬੀਰ ਸਿੰਘ . ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਤਰਨ ਤਾਰਨ ਵਾਲੇ .ਭਾਈ ਜਗਦੀਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਤਪ ਸਥਾਨ ਮਲਕਪੁਰ .ਅਤੇ ਹੋਰ ਪੰਥਕ ਸ਼ਖ਼ਸੀਅਤਾਂ ਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ