ਅੰਮ੍ਰਿਤਸਰ, (ਅਮਰੀਕ ਮਠਾਰੂ, ਰੰਜਨਦੀਪ ਸੰਧੂ ) – ਅੱਜ ਗਰੁਦੁਆਰਾ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ ਅਤੇ ਬਾਹਰੀ ਦੂਸਰੇ ਰਸਤੇ ਤੇ ਧਰਨਾ ਲਗਾਇਆ ਗਿਆ। 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਤਿਕਾਰ ਕਮੇਟੀ ਵਲੋਂ ਪਿਛਲੇ 40 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਨਾਲ ਟਾਸਕ ਫੋਰਸ ਵੱਲੋਂ ਧੱਕਾ ਮੁੱਕੀ ਹੋਣ ਦੀ ਖ਼ਬਰ ਹੈ। ਉੱਥੇ ਹੀ, ਕੁੱਝ ਪੱਤਰਕਾਰਾਂ ਨਾਲ ਵੀ ਗਰੁਦੁਆਰਾ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਬਦਸਲੂਕੀ ਕੀਤੀ ਗਈ ਹੈ।