ਚੰਡੀਗੜ੍ਹ(ਰੰਜਨਦੀਪ ਸੰਧੂ,ਅਮਰੀਕ ਮਠਾਰੁ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿਚ ਰੇਲਵੇ ਮਾਲ ਗੱਡਿਆ ਅਤੈ ਰੇਲ ਗੱਡੀਆਂ ਨੂੰ ਚਲਾਉਣ ਤੋਂ ਰੋਕਣ ਦੇ ਫੈਸਲੇ ਤੇ ਚਿੰਤਾ ਜਤਾਈ ਹੈ। ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਮਾਲ ਟਰੇਨਾਂ ਦੇ ਸੰਚਾਲਨ ਨੂੰ ਰੋਕਣ ਨਾਲ ਸਿਰਫ ਪੰਜਾਬ ਦੀ ਆਰਥਿਕ ਸਥਿਤੀ ਪ੍ਰਭਾਵਤ ਹੋਵੇਗੀ ਅਤੇ ਇਸਦਾ ਮਾੜਾ ਪ੍ਰਭਾਵ ਨਾਲ ਵਾਲੇ ਰਾਜਾਂ ਤੇ ਵੀ ਪਏਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦਾ ਉਦਯੋਗ, ਕਾਰੋਬਾਰ ਅਤੇ ਖੇਤੀਬਾੜੀ ਬਰਬਾਦ ਹੋ ਜਾਵੇਗੀ।
ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ 24 ਅਤੇ 25 ਅਕਤੂਬਰ ਨੂੰ ਮਾਲ ਗੱਡੀਆਂ ਦੇ ਸੰਚਾਲਨ ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਇਸ ਅਸਥਾਈ ਮੁਅੱਤਲੀ ਨੂੰ ਚਾਰ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਕੈਪਟਨ ਨੇ ਖਦਸ਼ਾ ਜਤਾਇਆ ਕਿ ਰੇਲਵੇ ਦੇ ਪੰਜਾਬ ਵਿੱਚ ਮਾਲ ਗੱਡੀਆਂ ਨਾ ਚਲਾਉਣ ਦੇ ਫੈਸਲੇ ਦਾ ਰਾਜ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਪ੍ਰਾਪਤ ਕੀਤੀ ਸਫਲਤਾ ਤੇ ਅਸਰ ਪੈ ਸਕਦਾ ਹੈ। ਇਹ ਕੇਂਦਰੀ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭੜਕਾ ਸਕਦਾ ਹੈ

