ਅੰਮ੍ਰਿਤਸਰ ( ਰੰਜਨਦੀਪ ਸੰਧੂ, ਅਮਰੀਕ ਮਠਾਰੁ): – 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ । ਉਧਰ ਭਗਵਾਨ ਸ੍ਰੀ ਰਾਮ ਜੀ ਦਾ ਪੁਤਲਾ ਸਾੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਸਮੇਂ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਪੇਸ਼ੀ ਤੋਂ ਵਾਪਸ ਲਿਆਉਣ ਸਮੇਂ ਜਥੇਬੰਦੀਆਂ ਦੇ ਆਗੂਆਂ ਵਲੋਂ ਚਾਰਾਂ ਵਿਅਕਤੀਆਂ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ਼ਿਵ ਸੰਕਰ ਡਰਾਮਾਟਿਕ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਨੇ ਕਿਹਾ ਕਿ ਇਨ੍ਹਾਂ ਵਿਅਕਤੀ ਵਲੋਂ ਦੁਸਹਿਰੇ ਵਾਲੇ ਦਿਨ ਭਗਵਾਨ ਸ੍ਰੀ ਰਾਮ ਜੀ ਦਾ ਪੁਤਲਾ ਸਾੜਨ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ਵਿੱਚੋਂ ਇੱਕ ਅੰਗਰੇਜ਼ ਸਿੰਘ ਨਾਮ ਦਾ ਵਿਅਕਤੀ ਸਰਕਾਰੀ ਨੌਕਰੀ ਕਰਦਾ ਹੈ ਅਤੇ ਉਸ ਤੁਰੰਤ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

