ਜਾਇਦਾਦ ਦੇ ਝਗੜੇ ਵਿਚ ਭੈਣ ਅਤੇ ਭਤੀਜੀ ‘ਤੇ ਦਾਤਾਰ ਨੇ ਹਮਲਾ ਕੀਤਾ

ਕਾਦੀਆਂ (ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਕਾਦੀਆਂ ਕਸਬੇ ਵਿਚ ਇਕ ਵਿਅਕਤੀ ਨੇ ਕੁਝ ਲੋਕਾਂ ਨਾਲ ਮਿਲ ਕੇ ਆਪਣੀ ਭੈਣ ਅਤੇ ਭਤੀਜੀ ਨੂੰ ਬੁਰੀ ਤਰ੍ਹਾਂ ਕੁੱਟਿਆ। ਮੁਲਜ਼ਮ ਨੇ ਦਤਾਰ ਨਾਲ  ਹਮਲਾ ਕਰਕੇ ਦੋਵਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਮਾਂ ਅਤੇ ਧੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜ਼ਖਮੀ ਜਸਬੀਰ ਕੌਰ ਅਤੇ ਉਸ ਦੀ ਲੜਕੀ ਗਗਨਦੀਪ ਕੌਰ ਦੇ ਬਿਆਨ ‘ਤੇ ਜਸਬੀਰ ਦੇ ਅਸਲ ਭਰਾ ਮੁਖਤਿਆਰ ਸਿੰਘ, ਭੈਣ ਬਲਵੀਰ ਕੌਰ ਸਣੇ ਕੁਲ ਪੰਜ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਾਇਦਾਦ ਦੇ ਝਗੜੇ ਵਿੱਚ ਮਾਂ-ਧੀ ਉੱਤੇ ਹਮਲਾ ਕੀਤਾ ਗਿਆ ਹੈ। ਹਮਲਵਰ ਘਟਨਾ ਤੋਂ ਬਾਅਦ ਫਰਾਰ ਹਨ। ਪੁਲਿਸ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਜਸਬੀਰ ਕੌਰ ਨੇ ਕਿਹਾ ਕਿ ਉਸਦਾ ਭਰਾ ਮੁਖਤਿਆਰ ਸਿੰਘ ਉਸਨੂੰ ਆਪਣੀ ਜ਼ਮੀਨ ਵਿੱਚ ਕੰਧ ਪਾਉਣ ਦੀ ਇਜਾਜ਼ਤ ਨਹੀਂ ਦੇ ਰਿਹਾ ਸੀ, ਜਦੋਂ ਉਸਨੇ ਵਿਰੋਧ ਕੀਤਾ ਤਾਂ ਉਸ ਨੇ ਹਮਲਾ ਕਰ ਦਿੱਤਾ । ਏਐਸਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ’ਤੇ ਪੰਜ ਖਿਲਾਫ ਕੇਸ ਦਰਜ ਕੀਤਾ ਗਿਆ ਹੈ । ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *