ਕਾਦੀਆਂ(ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਏਵੀਐਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਧੂਮਧਾਮ ਨਾਲ ਮਨਯਾ ਗਿਆ। ਇਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸਾਦ ਵੰਡਿਆ ਗਿਆ। ਇਸ ਸਮੇਂ ਦੌਰਾਨ ਸਕੂਲ ਦੇ ਮੈਨੇਜਰ ਅਤੇ ਮੈਨੇਜਰ ਗੁਰਇਕਬਾਲ ਸਿੰਘ ਮਾਹਲ, ਡਿਪਟੀ ਚੀਫ਼ ਰਣਜੀਤ ਕੌਰ ਮਾਹਲ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਫਲ ਅਤੇ ਕੜਾਹ ਪ੍ਰਸਾਦ ਵੰਡੀਆਂ। ਬੱਚਿਆਂ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਅਧਾਰਤ ਲੇਖ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਸਮੇਂ ਦੌਰਾਨ ਸਰੀਰਕ ਦੂਰੀ ਅਤੇ ਮਾਸਕ ਪਹਿਨਣ ਦੇ ਨਾਲ ਨਾਲ ਸਾਰੇ ਦਿਸ਼ਾ ਨਿਰਦੇਸ਼ਾਂ ਦਾ ਧਿਆਨ ਰੱਖਿਆ ਗਿਆ.