ਦਿਨਕਰ ਗੁਪਤਾ ਹੀ ਪੰਜਾਬ ਦੇ ਡੀਜੀਪੀ ਰਹਿਣਗੇ । ਹਾਈਕੋਰਟ ਦਾ ਫੈਸਲਾ।
ਚੰਡੀਗੜ੍ਹ (ਐਨ ਸੰਧੂ, ਅਮਰੀਕ ਮਠਾਰੂ, ਰੰਜਨਦੀਪ) ਪੰਜਾਬ ਸਰਕਾਰ ਅਤੇ ਯੂ. ਪੀ. ਐਸ. ਸੀ. ਦੇ ਹੱਕ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਹੈ ਅਤੇ ਕੈਟ ਦੇ 17 ਜਨਵਰੀ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪੰਜਾਬ ਦੇ ਦੋ ਹੋਰ ਡੀ. ਜੀ. ਪੀ. ਪੱਧਰ ਦੇ ਆਈ. ਪੀ. ਐਸ. ਅਧਿਕਾਰੀਆਂ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚੱਟੋਪਾਧਿਆਏ ਨੇ ਕੈਟ ਕੋਲ ਪਹੁੰਚ ਕੀਤੀ ਸੀ, ਜਿੱਥੇ ਕਿ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ, ਯੂ. ਪੀ. ਐਸ. ਸੀ. ਅਤੇ ਦਿਨਕਰ ਗੁਪਤਾ ਵਲੋਂ ਕੈਟ ਦੇ ਉਕਤ ਫ਼ੈਸਲੇ ਵਿਰੁੱਧ ਪਟੀਸ਼ਨਾਂ ਪਾਈਆਂ ਗਈਆਂ, ਜਿਨ੍ਹਾਂ ਨੂੰ ਅੱਜ ਹਾਈਕੋਰਟ ਵੱਲੋਂ ਪ੍ਰਵਾਨ ਕਰ ਲਿਆ ਗਿਆ

