ਬਟਾਲਾ (ਰੰਜਨਦੀਪ ਸੰਧੂ, ਅਮਰੀਕ ਮਠਾਰੁ):-ਪ੍ਰੋਗਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਵਿਖੇ ਆਯੋਜਿਤ ਕੀਤਾ ਗਿਆ। ਇਸ ਵਿੱਚ ਐਸਡੀਐਮ ਬਟਾਲਾ ਬਲਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਐਸਡੀਐਮ ਬਟਾਲਾ ਬਲਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਕੰਮ ਕਰ ਰਹੀ ਹੈ। ਇਸ ਦਾ ਨਤੀਜਾ ਇਹ ਹੋਇਆ ਹੈ ਕਿ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਦੀ ਗਿਣਤੀ ਵਧੀ ਹੈ ਅਤੇ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਵਧਿਆ ਹੈ।ਇਸ ਤੋਂ ਪਹਿਲਾਂ ਐਸਡੀਐਮ ਬਟਾਲਾ ਨੇ ਧਰਮਪੁਰਾ ਕਲੋਨੀ ਦਾ ਸਮਾਰਟ ਸਕੂਲ ਬਣਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਉਦਘਾਟਨ ਕੀਤਾ। ਸਕੂਲ ਸਟਾਫ ਨੇ ਐਸਡੀਐਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ। ਸਮਾਗਮ ਦੌਰਾਨ ਮੁੱਖ ਮੰਤਰੀ ਦਾ ਸੰਦੇਸ਼ ਸੁਣਿਆ