ਬਟਾਲਾ: (ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਭਰਾ ਅਤੇ ਭੈਣ ਆਪਣੀ ਭਰਜਾਈ ਸਮੇਤ ਪਿੰਡ ਧੁੱਪਸੜੀ (DHUPSARI) ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਹਨ। ਕਾਰ ਚਾਲਕ ਸੰਤੁਲਨ ਗੁਆ ਬੈਠਾ ਅਤੇ ਕਾਰ ਸਿੱਧੇ ਦਰੱਖਤ ਨਾਲ ਟਕਰਾ ਗਈ। ਬੇਹੋਸ਼ੀ ਦੀ ਹਾਲਤ ਵਿਚ ਜ਼ਖਮੀਆਂ ਨੂੰ 108 ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਉਥੇ ਮੁੱਡਲੀ ਸਹਾਇਤਾ ਲੈਣ ਤੋਂ ਬਾਅਦ ਭੈਣ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਜਦਕਿ ਭਰਜਾਈ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਸ਼ਾਮ 5 ਵਜੇ ਦੀ ਹੈ. ਇਸ ਕਾਰਨ ਪਰਮਵੀਰ ਸਿੰਘ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਸਿੱਧੇ ਦਰੱਖਤ ਨਾਲ ਟਕਰਾ ਗਈ। ਹਾਦਸੇ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ। ਇਸ ਸਮੇਂ ਭੈਣ ਦੇ ਸਿਰ ਅਤੇ ਲੱਤਾਂ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਕੌਰ ਦਾ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਡਾਕਟਰਾਂ ਨੇ ਇਸ ਹਾਦਸੇ ਬਾਰੇ ਸੇਖਵਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

2525

sandhu
Post Views: 183