ਸਿਹਤ ਸਹੁਲਤਾਂ ਮੁਹਈਆ ਕਰਵਾਉਣ ਵਿਚ ਪੰਜਾਬ ਦੇਸ਼ ਵਿਚੋਂ ਮੋਹਰੀ ਕੋਵਿਡ ਦੌਰਾਨ ਨਿਭਾਈ ਭੁਮਿਕਾ ਲਈ ਮੁੱਖ ਮੰਤਰੀ ਨੇ ਸਾਰੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਕੀਤੀ ਹੌਂਸਲਾਂ ਅਫਜਾਈ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰ ਦਾ ਉਦਘਾਟਨ

ਸਿਹਤ ਸਹੁਲਤਾਂ ਮੁਹਈਆ ਕਰਵਾਉਣ ਵਿਚ ਪੰਜਾਬ ਦੇਸ਼ ਵਿਚੋਂ ਮੋਹਰੀ

ਕੋਵਿਡ ਦੌਰਾਨ ਨਿਭਾਈ ਭੁਮਿਕਾ ਲਈ ਮੁੱਖ ਮੰਤਰੀ ਨੇ ਸਾਰੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਕੀਤੀ ਹੌਂਸਲਾਂ ਅਫਜਾਈ

ਸਿਵਲ ਹਸਪਤਾਲ ਬਟਾਲਾ ਤੋਂ ਵੀ ਡਾਕਟਰਾਂ ਅਤੇ ਸਿਹਤ ਅਮਲੇ ਨੇ ਪ੍ਰੋਗਰਾਮ ਵਿੱਚ ਆਨ-ਲਾਈਨ ਸਮੂਲੀਅਤ ਕੀਤੀ

ਬਟਾਲਾ ( ਅਮਰੀਕ ਮਠਾਰੂ, ਰੰਜਨਦੀਪ ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਤੋਂ ਇਕ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਕੋਵਿਡ ਦੌਰਾਨ ਸਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਹੌਂਸਲਾਂ ਅਫਜਾਈ ਕਰਦਿਆਂ ਕਿਹਾ ਕਿ ਇੰਨਾਂ ਯੋਧਿਆ ਨਾਲ ਹੀ ਅਸੀਂ ਇਸ ਬਿਮਾਰੀ ਤੇ ਕਾਬੂ ਪਾਊਣ ਵਿਚ ਸਫਲ ਹੋਏ ਹਾਂ। ਇਸ ਮੌਕੇ ਉਨਾਂ ਨੇ ਕੋਵਿਡ ਦੇ ਵਰਤਮਾਨ ਰੁਝਾਨ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ ਜੋ ਇਸ ਲੜਾਈ ਵਿਚ ਸਾਡਾ ਸਹਾਇਕ ਸਿੱਧ ਹੋ ਸਕਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਦੇਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਸਿਹਤ ਕੇਂਦਰਾਂ ਵਿਚ 27 ਪ੍ਰਕਾਰ ਦੀਆਂ ਦਵਾਈਆਂ ਅਤੇ 6 ਪ੍ਰਕਾਰ ਦੇ ਮੈਡੀਕਲ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆਂ ਹੈ ਕਿ ਪੰਜਾਬ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿਚ ਮੋਹਰੀ ਸੂਬਾ ਹੈ। ਉਨਾਂ ਨੇ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ। ਜਦ ਕਿ 800 ਹੋਰ ਅਗਲੇ ਦੋ ਮਹੀਨੇ ਵਿਚ ਸ਼ੁਰੂ ਕਰ ਦਿੱਤੇ ਜਾਣਗੇ।

ਕੋਵਿਡ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜੋ ਸਮਾਨ ਤੇ ਰਾਜ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ ਜਦ ਕਿ 5.57 ਕਰੋੜ ਦੀਆਂ ਦਵਾਈਆਂ ਮੁਹਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇੰਨਾਂ ਸਿਹਤ ਕੇਂਦਰਾਂ ਵਿਚ ਮਾਰਚ 2019 ਤੋਂ ਹੁਣ ਤੱਕ 55 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ। ਇਸ ਮੌਕੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸਕੱਤਰ ਸਿਹਤ ਵਿਭਾਗ ਸ੍ਰੀ ਹੁਸਨ ਲਾਲ ਨੇ ਵੀ ਸੰਬੋਧਨ ਕੀਤਾ। ਇਸ ਤੋਂ ਬਿਨਾਂ ਵੱਖ ਵੱਖ ਜ਼ਿਲਿਆਂ ਤੋਂ ਡਾਕਟਰਾਂ ਅਤੇ ਸਿਹਤ ਕਰਮੀਆਂ ਨੇ ਵੀ ਆਨਲਾਈਨ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।

ਇਸ ਆਨ-ਲਾਈਨ ਸਮਾਗਮ ਵਿੱਚ ਬਟਾਲਾ ਤੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ, ਹੋਰ ਡਾਕਟਰ ਅਤੇ ਸਿਹਤ ਅਮਲੇ ਨੇ ਵੀ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *