ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਨਾਮ ਜਪੋ,ਕਿਰਤ ਕਰੋ, ਵੰਡ ਛੱਕੋ ਨੂੰ ਆਪਣਾ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ – ਜਥੇਦਾਰ ਗੋਰਾ
ਬਟਾਲਾ 24ਨਵੰਬਰ (ਅਮਰੀਕ ਮਠਾਰੂ, ਰੰਜਨਦੀਪ ਸੰਧੂ) ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਨੌਮੀ ਦਸਵੀਂ ਦਾ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਅਰੰਭ ਹੋਇਆ।ਗੁਰਦੁਆਰਾ ਸਾਹਿਬ ਵਿਖੇ ਬੀਤੇ ਦੋ ਦਿਨ ਤੋਂ ਰੱਖੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ। ਭਾਈ ਮੁਖਤਾਰ ਸਿੰਘ ਹੈਡ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਭਾਈ ਨਾਨਕ ਸਿੰਘ ਗ੍ਰੰਥੀ ਨੇ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਭੰਡਾਲ ਅੰਦਰ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤੇ ਹਲਕਾ ਬਟਾਲਾ ਦੇ ਵਿਧਾਇਕ ਸ੍ਰ ਲਖਬੀਰ ਸਿੰਘ ਲੋਧੀਨੰਗਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ,ਸ੍ਹ ਬਲਵਿੰਦਰ ਸਿੰਘ ਲਾਡੀ ਵਿਧਾਇਕ,ਸ੍ਰ ਫਤਿਹ ਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ,ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਅਤੇ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਕੇ ਗੁਰ ਸ਼ਬਦ ਨਾਲ ਜੋੜਦਿਆ ਕਿਹਾ ਕਿ ਸਾਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਸਿਧਾਂਤ ਨਾਮ ਜਪੋ, ਵੰਡ ਛੱਕੋ,ਕਿਰਤ ਕਰੋ ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ।ਇਸ ਮੌਕੇ ਤੇ ਸ੍ਰ ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਸ੍ਰ ਲਖਬੀਰ ਸਿੰਘ ਲੋਧੀਨੰਗਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਅਤੇ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਸਮੇਤ ਢਾਡੀ, ਕਵੀਸ਼ਰ, ਪ੍ਰਚਾਰਕ, ਕਥਾਵਾਚਕ ਅਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਸੰਗਤਾਂ ਵਾਸਤੇ ਵੱਖ-ਵੱਖ ਪਦਾਰਥਾਂ ਦੇ ਅਟੁੱਟ ਲੰਗਰ ਵਰਤਾਏ ਗਏ। ਗੁਰਦੁਆਰਾ ਸਾਹਿਬ ਨੂੰ ਬਹੁਤ ਸੁੰਦਰ ਲਾਈਟ ਡੈਕੋਰੇਸ਼ਨ ਕਰਕੇ ਸਜਾਇਆ ਗਿਆ।ਧਾਰਮਿਕ ਸਮਾਗਮ ਵਿੱਚ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ,ਕੋਮ ਦੇ ਮਹਾਨ ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ ਕਵੀਸ਼ਰ ਜਥਾ, ਭਾਈ ਜੋਗਾ ਸਿੰਘ ਭਾਗੋਵਾਲੀਆ ਕਵੀਸ਼ਰ ਜਥਾ, ਭਾਈ ਮਹਿਤਾਬ ਸਿੰਘ ਕਵੀਸ਼ਰ ਜਥਾ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਜਥਾ, ਭਾਈ ਕੰਵਲਜੀਤ ਸਿੰਘ ਕਵੀਸ਼ਰ ਜਥਾ, ਭਾਈ ਜੋਗਿੰਦਰ ਸਿੰਘ ਕਾਲਾ ਗੋਰਾਇਆ ਕਵੀਸ਼ਰ ਜਥਾ, ਭਾਈ ਮਨਜੀਤ ਸਿੰਘ ਕਾਲਾ ਗੋਰਾਇਆ ਕਵੀਸ਼ਰ ਜਥਾ, ਭਾਈ ਸ਼ਮਸ਼ੇਰ ਸਿੰਘ ਮਿਸ਼ਰਪੁਰਾ ਢਾਡੀ ਜੱਥਾ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਧੰਦੋਈ ਪ੍ਰਚਾਰਕ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਅਤੇ ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਵਾਰਾਂ ਰਾਹੀਂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ
ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਨੌਮੀ ਦਸਵੀਂ ਮੇਲੇ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਤ ਕੀਤਾ।
ਮ
ਨੌਮੀ ਦਸਵੀਂ ਦੇ ਮੇਲੇ ਚ ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਸ੍ਰ ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ,ਸ੍ਰ ਪ੍ਰੇਮ ਸਿੰਘ ਜੈਤੈਸਰਜਾ,ਸ੍ਰ ਦਰਸ਼ਨ ਸਿੰਘ ਪੁਰੀਆਂ, ਜਥੇਦਾਰ ਅਮਰਜੀਤ ਸਿੰਘ ਸੇਖਵਾਂ,ਸ੍ਰ ਦਿਲਬਾਗ ਸਿੰਘ ਨੱਤ,ਸ੍ਰ ਅਜੀਤ ਸਿੰਘ ਨੱਤ,ਸ੍ਰ ਈਸ਼ਰ ਸਿੰਘ ਜਾਦਪੁਰ ਸੇਖਵਾਂ,ਸ੍ਰ ਸਰਬਜੀਤ ਸਿੰਘ ਸਾਹਬੀ,ਸ੍ਰ ਬਲਕਾਰ ਸਿੰਘ ਦੋਲਤਪੁਰ,ਸ੍ਰ ਚੇਤਨ ਸਿੰਘ ਜੰਡੂ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ,ਸ੍ਰ ਨਿਰਮਲ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ,ਸ੍ਰ ਗੁਰਵਿੰਦਰ ਸਿੰਘ ਤਲਵੰਡੀ ਬਖਤਾ,ਸ੍ਰ ਸੰਤੋਖ ਸਿੰਘ ਭੰਬੋਈ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ,ਸ੍ਰ ਪਰਮਿੰਦਰ ਸਿੰਘ ਜੰਡੂ ਆਦਿ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ।

