ਕਿਸਾਨਾਂ ਨਾਲ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ। ਅਗਲੀ ਮੀਟਿੰਗ 9 ਦਸੰਬਰ ਨੂੰ।

ਕਿਸਾਨਾਂ ਨਾਲ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ
(ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਕਿਸਾਨਾਂ ਨਾਲ ਅਗਲੀ ਮੀਟਿੰਗ 9 ਦਸੰਬਰ ਨੂੰ ਕੀਤੀ ਜਾਵੇਗੀ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਚਰਚਾ ਕਰਕੇ ਟਾਈਮ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਅਸੀਂ 15 ਮਿੰਟ ਤੱਕ ਮੌਨ ਵੀ ਧਾਰ ਲਿਆ ਸੀ। ਅਸੀਂ ਪਰਚਿਆਂ ਤੇ ਲਿਖ ਦਿੱਤਾ ਸੀ। ਅਸੀਂ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਕਾਨੂੰਨ ਰੱਦ ਹੋਣ ਤੋਂ ਘੱਟ ਕੁਝ ਨਹੀਂ ਚਾਹੀਦਾ ਹੈ।
ਸਾਨੂੰ ਵਕਤ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ ਪਰ ਸਾਨੂੰ ਕੇਵਲ ਕਾਨੂੰਨ ਰੱਦ ਕਰਨਾ ਹੀ ਪ੍ਰਵਾਨ ਹੈ।
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਅਪੀਲ ਕੀਤੀ ਹੈ ਕਿ ਸੰਘਰਸ਼ ਵਿੱਚ ਸ਼ਾਮਲ ਬਜ਼ੁਰਗਾਂ ਅਤੇ ਬੱਚਿਆਂ ਨੂੰ ਵਾਪਸ ਘਰ ਭੇਜਿਆ ਜਾਵੇ।
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਉਨ੍ਹਾਂ ਕਿਹਾ, ਸਰਕਾਰ ਨਾਲ ਮੀਟਿੰਗ 2-3 ਘੰਟੇ ਚਲੀ ਪਰ ਉਹ ਸਾਡੀ ਗੱਲ ਨਹੀਂ ਮੰਨ ਰਹੇ ਸਨ। ਅਸੀਂ ਕੁਰਸੀਆਂ ਪਿੱਛੇ ਖਿੱਚ ਲਈਆਂ। ਫਿਰ ਅਸੀਂ ਮੌਨ ਧਾਰ ਲਿਆ।“
“ਸਾਨੂੰ ਮਨਾਉਣ ਵਾਸਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਆਏ ਪਰ ਅਸੀਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਸਾਡੇ ਲਈ ਮਿਨਿਸਟਰੀ ਛੱਡ ਦਿਓ ਅਸੀਂ ਤੁਹਾਨੂੰ ਪਲਖਾਂ ਤੇ ਬਿਠਾ ਕੇ ਪੰਜਾਬ ਲੈ ਕੇ ਜਾਵਾਂਗੇ। ਪਰ ਉਹ ਨਹੀਂ ਮੰਨੇ।
“ਅਸੀਂ ਸਰਕਾਰ ਨੂੰ 9 ਦਸੰਬਰ ਦਾ ਮੀਟਿੰਗ ਦਾ ਟਾਇਮ ਇਸ ਲਈ ਦਿੱਤਾ ਕਿਉਂਕਿ ਅਸੀਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *