ਫ਼ਤਹਿਜੰਗ ਬਾਜਵਾ ਵੱਲੋਂ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ਼ ਯੋਜਨਾ ਤਹਿਤ ਸਮਾਰਟ ਕਾਰਡ ਵੀ ਵੰਡੇ

 

ਫ਼ਤਹਿਜੰਗ ਬਾਜਵਾ ਵੱਲੋਂ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ਼ ਯੋਜਨਾ ਤਹਿਤ ਸਮਾਰਟ ਕਾਰਡ ਵੀ ਵੰਡੇ

ਹਲਕਾ ਕਾਦੀਆਂ ਦਾ ਸਰਬਪੱਖੀ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਫ਼ਤਹਿ ਬਾਜਵਾ

ਬਟਾਲਾ,  (ਅਮਰੀਕ ਮਠਾਰੂ ਰੰਜਨਦੀਪ ਸੰਧੂ ਬਲਦੇਵ ਸਿੰਘ ਖਾਲਸਾ ) – ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸ. ਬਾਜਵਾ ਵੱਲੋਂ ਹਲਕੇ ਦੇ ਵੱਡੇ ਨਗਰਾਂ ਕਾਦੀਆਂ, ਕਾਹਨੂੰਵਾਨ ਅਤੇ ਧਾਰੀਵਾਲ ਦੇ ਨਾਲ ਹਲਕੇ ਦੇ ਸਮੂਹ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ।

ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਅੱਜ ਹਲਕੇ ਦੇ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਸ. ਬਾਜਵਾ ਵੱਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿੱਚ ਨਵੀਆਂ ਗਲੀਆਂ ਨਾਲੀਆਂ, ਨਿਕਾਸੀ ਨਾਲਾ ਤੇ ਸਮਸ਼ਾਨਘਾਟ ਬਣਾਉਣ ਦੇ ਨਾਲ ਪਿੰਡ ਦੀਆਂ ਗਲੀਆਂ ਵਿੱਚ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੋਵਾਂ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ਼ ਯੋਜਨਾ ਤਹਿਤ ਸਮਾਰਟ ਕਾਰਡ ਵੀ ਵੰਡੇ।

ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਕਾਦੀਆਂ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਰੁਸ਼ਨਾਉਣ ਲਈ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ।

ਸ. ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਵਿਕਾਸ ਦੇ ਰਾਹ ’ਤੇ ਹੈ ਅਤੇ ਵਿਕਾਸ ਪੱਖੋਂ ਹਲਕੇ ਨੂੰ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਦੇ ਵਿਕਾਸ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ.ਐੱਸ. ਬੋਰਡ ਸ. ਭੁਪਿੰਦਰਪਾਲ ਸਿੰਘ ਭਗਤੂਪੁਰ, ਵਾਈਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਬੀ.ਡੀ.ਪੀ.ਓ. ਧਾਰੀਵਾਲ ਜਿੰਦਰਪਾਲ ਸਿੰਘ, ਕਰਨਲ ਜੱਸੀ ਕਾਹਲੋਂ, ਨਰਿੰਦਰ ਕਾਲੇਸ਼ਾਹ, ਅਸ਼ਵਨੀ ਕੁਮਾਰ ਦੁੱਗਲ, ਤਰਸੇਮ ਸਿੰਘ ਸਿਆਲਕਾ, ਸਰਪੰਚ ਬਲਵਿੰਦਪਾਲ ਸਿੰਘ ਟਾਕ ਫੱਜੂਪੁਰ, ਸਰਪੰਚ ਤਰਸੇਮ ਸਿੰਘ ਕਲਿਆਣਪੁਰ, ਪਵਨ ਕੁਮਾਰ, ਹਰਜਿੰਦਰ ਸਿੰਘ, ਰਾਮ ਲੁਭਾਇਆ, ਸਾਈਂ ਦਾਸ, ਤਲਵਿੰਦਰ ਸਿੰਘ, ਸੁਖਦੇਵ ਸਿੰਘ, ਜਸਬੀਰ ਕੌਰ, ਸਤਪਾਲ ਸਿੰਘ, ਰਾਜਬੀਰ ਸਿੰਘ ਕਾਹਲੋਂ ਪੀ.ਏ, ਦਲਜੀਤ ਸਿੰਘ ਬਮਰਾਹ ਪੀ.ਏ ਅਤੇ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *