ਸੁਪਰੀਮ ਕੋਰਟ ਵਿੱਚ ਦਿੱਲੀ ਦੀ ਸੀਮਾ ਉਤੈ  ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ਉੱਪਰ  ਸੁਣਵਾਈ ਦਾ ਅੱਜ ਦੂਜਾ ਦਿਨ ਸੀ।

ਸੁਪਰੀਮ ਕੋਰਟ ਵਿੱਚ ਦਿੱਲੀ ਦੀ ਸੀਮਾ ਉਤੈ  ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ਉੱਪਰ  ਸੁਣਵਾਈ ਦਾ ਅੱਜ ਦੂਜਾ ਦਿਨ ਸੀ।

(ਰੰਜਨਦੀਪ ਸੰਧੂ, ਅਮਰੀਕ ਮਠਾਰੁ):-ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੈ  ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਫਿਲ਼ਹਾਲ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਉੱਤੇ ਵਿਚਾਰ ਕਰਨ ।

ਕਿਸਾਨਾਂ ਦੇ ਅੰਦੋਲਨ ਉੱਤੇ ਪਾਈ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ  ਨੇ ਕਿਹਾ ਕਿ ਮਾਮਲੇ ਦੀ ਸੁਣਾਈ ਵੋਕੇਸ਼ਨ ਬੈਂਚ ਕਰੇ ਗੀ , ਕਿਉਂ ਕਿ ਅਦਾਲਤ ਵਿਚ ਕੋਈ ਕਿਸਾਨ ਜਥੇਬੰਦੀ ਹਾਜ਼ਰ ਨਹੀਂ ਹੈ ਇਸ ਲਈ ਕੋਈ ਲਿਖਤੀ ਆਰਡਰ ਨਹੀਂ ਕੀਤਾ  ਜਾ ਸਕਦਾ ।

ਚੀਫ਼ ਜਸਟਿਸ ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਕਿ ਸਰਕਾਰ ਫਿਲਹਾਲ ਖੇਤੀ ਕਾਨੂੰਨਾਂਤੈ  ਰੋਕ ਲਾਉਣ ਉੱਤੇ ਵਿਚਾਰ ਕਰੇ। ਪਰ ਸਰਕਾਰੀ ਵਕੀਲ ਨੇ ਕਿਹਾ ਇਹ ਨਹੀਂ ਹੋ ਸਕਦਾ।

ਇਸ ਉੱਤੇ ਚੀਫ਼ ਜਸਟਿਸ ਨੇ ਕਿਹਾ,’ਕਾਹਲੀ ਨਾ ਕਰੋ ਇਸ ਸਲਾਹ ਉੱਤੇ ਕ੍ਰਿਪਾ ਕਰਕੇ ਵਿਚਾਰ ਕਰੋ, ਇਸੇ ਦੌਰਾਨ ਕਿਸਾਨ ਸੰਗਠਨਾਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਜਾਵੇ।’

Leave a Reply

Your email address will not be published. Required fields are marked *