ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ

ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ

ਬਟਾਲਾ (ਰੰਜਨਦੀਪ ਸੰਧੂ, ਅਮਰੀਕ ਮਠਾਰੁ  ):- ਗੁਰਦਾਸਪੁਰ: ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਪੰਜਾਬ ਸਰਕਾਰ ਦੀ ਯੋਜਨਾ ਦੇ ਹਿੱਸੇ ਵਜੋਂ ਦੂਜੇ ਪੜਾਅ ਵਿਚ 5794 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਮਿੰਨੀ ਸਕੱਤਰੇਤ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਡੀਸੀ ਮੁਹੰਮਦ ਇਸ਼ਫਾਕ, ਡੀਈਓ ਹਰਦੀਪ ਸਿੰਘ, ਡਿਪਟੀ ਡੀਈਓ ਇਕਬਾਲ ਸਿੰਘ ਸਮਰਾ, ਮੀਡੀਆ ਸੈੱਲ ਸਿੱਖਿਆ ਵਿਭਾਗ ਗੁਰਦਾਸਪੁਰ ਗਗਨਦੀਪ ਸਿੰਘ ਵੀ ਮੌਜੂਦ ਸਨ।

ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2018-19 ਦੇ ਬਜਟ ਦੌਰਾਨ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅੱਜ 5794 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ, ਜਦੋਂਕਿ ਜ਼ਿਲ੍ਹੇ ਵਿੱਚ ਪੜ੍ਹ ਰਹੇ 12 ਹਜ਼ਾਰ 398 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਪਹਿਲੇ ਪੜਾਅ ਵਿੱਚ 3723 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ।

Leave a Reply

Your email address will not be published. Required fields are marked *