ਪ੍ਰਧਾਨ ਮੰਤਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ’ਚ ਗੁਰਦੁਆਰਾ ਰਕਾਬਗੰਜ ਸਾਹਿਬ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਸਵੇਰੇ, ਮੈਂ ਉਸ ਇਤਿਹਾਸਿਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਜਾ ਕੇ ਅਰਦਾਸ ਕੀਤੀ, ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਮੈਂ ਬਹੁਤ ਜ਼ਿਆਦਾ ਵਰੋਸਾਇਆ ਹੋਇਆ ਮਹਿਸੂਸ ਕੀਤਾ। ਮੈਂ, ਵਿਸ਼ਵ ਭਰ ਦੇ ਕਰੋੜਾਂ ਲੋਕਾਂ ਵਾਂਗ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਦਿਆਲਤਾ ਤੋਂ ਗਹਿਰੀ ਤਰ੍ਹਾਂ ਪ੍ਰੇਰਿਤ ਹਾਂ।
ਇਹ ਗੁਰੂ ਸਾਹਿਬਾਨ ਦੀ ਵਿਸ਼ੇਸ਼ ਕਿਰਪਾ ਹੈ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਅਸੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਵਿਸ਼ੇਸ਼ ਮੌਕਾ ਮਿਲੇਗਾ। ਆਓ, ਅਸੀਂ ਇਸ ਪਾਵਨ ਮੌਕੇ ਨੂੰ ਇਤਿਹਾਸਿਕ ਬਣਾਈਏ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ।”
ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥
ਧਰਮ ਹੇਤਿ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰ ਸਿਰਰੁ ਨ ਦੀਆ ॥
🙏🏻
ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ
ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ pic.twitter.com/zhHH1dscUw— Narendra Modi (@narendramodi) December 20, 2020
ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ
🙏🏻
ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ pic.twitter.com/yxyiwGHWVe— Narendra Modi (@narendramodi) December 20, 2020
This morning, I prayed at the historic Gurudwara Rakab Ganj Sahib, where the pious body of Sri Guru Teg Bahadur Ji was cremated. I felt extremely blessed. I, like millions around the world, am deeply inspired by the kindnesses of Sri Guru Teg Bahadur Ji. pic.twitter.com/ECveWV9JjR
— Narendra Modi (@narendramodi) December 20, 2020
It is the special Kripa of the Guru Sahibs that we will mark the special occasion of the 400th Parkash Parv of Sri Guru Teg Bahadur Ji during our Government’s tenure.
Let us mark this blessed occasion in a historic way and celebrate the ideals of Sri Guru Teg Bahadur Ji. pic.twitter.com/GBiWMyih6D
— Narendra Modi (@narendramodi) December 20, 2020