ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਿਆਰੀਆਂ ਮੁਕੰਮਲ। ਸੀ.ਈ.ਓ. ਅਮਿਤ ਕੁਮਾਰ ਅਤੇ ਡੀ.ਸੀ. ਮੁਹੰਮਦ ਇਸ਼ਫ਼ਾਕ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਵੈਕਸੀਨ ਲਗਾਉਣ ਦੀਆਂ ਤਿਆਰੀਆਂ ਦਾ ਜਾਇਜਾ ਲਿਆ

 

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਿਆਰੀਆਂ ਮੁਕੰਮਲ

ਸੀ.ਈ.ਓ. ਅਮਿਤ ਕੁਮਾਰ ਅਤੇ ਡੀ.ਸੀ. ਮੁਹੰਮਦ ਇਸ਼ਫ਼ਾਕ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਵੈਕਸੀਨ ਲਗਾਉਣ ਦੀਆਂ ਤਿਆਰੀਆਂ ਦਾ ਜਾਇਜਾ ਲਿਆ

ਬਟਾਲਾ, 15 ਜਨਵਰੀ (ਅਮਰੀਕ ਮਠਾਰੂ,ਰੰਜਨਦੀਪ ਸੰਧੂ, ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਜ਼ਿਲ੍ਹਾ ਗੁਰਦਾਸਪੁਰ ਵਿੱਚ ਤਿੰਨ ਥਾਵਾਂ ’ਤੇ ਸਿਵਲ ਹਸਪਤਾਲ ਗੁਰਦਾਸਪੁਰ, ਬਟਾਲਾ ਅਤੇ ਕਲਾਨੌਰ ਵਿਖੇ ਕੋਵਿਡ-19 ਵੈਕਸੀਨ ਲਗਾਈ ਜਾਵੇਗੀ।

ਕੋਵਿਡ-19 ਟੀਕਾਕਰਨ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਸ੍ਰੀ ਅਮਿਤ ਕੁਮਾਰ, ਸੀ.ਈ.ਓ. ਸਟੇਟ ਹੈਲਥ ਏਜੰਸੀ, ਸਰਬੱਤ ਸਿਹਤ ਬੀਮਾ ਯੋਜਨਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਬਟਾਲਾ ਵਿੱਚ ਕੋਵਿਡ-19 ਟੀਕਾਕਰਨ ਸਬੰਧੀ ਕੀਤੇ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਰ ਕੀਤੀ।

ਸ੍ਰੀ ਅਮਿਤ ਕੁਮਾਰ, ਸੀ.ਈ.ਓ. ਸਟੇਟ ਹੈਲਥ ਏਜੰਸੀ, ਸਰਬੱਤ ਸਿਹਤ ਬੀਮਾ ਯੋਜਨਾ ਨੇ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਟੀਕਾਕਰਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ 16 ਜਨਵਰੀ 2021 ਨੂੰ ਇਹ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।ਇਨਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਿਖਆ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ਼ੁਰੂ ਵਿੱਚ ਸਿਰਫ਼ ਰਜਿਸਟਰਡ ਲਾਭਪਾਤਰੀਆਂ (ਹੈਲਥ ਕੇਅਰ ਵਰਕਰਾਂ), ਜਿਨਾਂ ਦੇ ਵੇਰਵੇ ਕੋਵਿਨ ਪੋਰਟਲ ’ਤੇ ਦਰਜ ਹਨ, ਦਾ ਹੀ ਟੀਕਾਕਰਣ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 16 ਜਨਵਰੀ ਨੂੰ ਤਿੰਨ ਸਿਵਲ ਹਸਪਤਾਲਾਂ ਗੁਰਦਾਸਪੁਰ, ਬਟਾਲਾ ਅਤੇ ਕਲਾਨੌਰ ਵਿਖੇ ਕੋਵਿਡ-19 ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਲਥ ਕੇਅਰ ਵਰਕਰਾਂ ਲਈ ਵੈਕਸੀਨ ਦੀਆਂ ਖੁਰਾਕਾਂ ਦੀ ਵੰਡ ਡਾਟਾਬੇਸ ਦੇ ਅਧਾਰ ’ਤੇ ਅਨੁਪਾਤ ਵਿੱਚ ਕੀਤੀ ਗਈ ਹੈ ਅਤੇ ਹਰੇਕ ਸਾਈਟ ’ਤੇ ਵੱਧ ਤੋਂ ਵੱਧ 100 ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜਿਨਾਂ ਟੀਕਾਕਰਣ ਸਾਈਟਾਂ ’ਤੇ ਪਹਿਲੀ ਖੁਰਾਕ ਮੁਹੱਈਆ ਕਰਵਾਈ ਜਾ ਚੁੱਕੀ ਹੈ, ਅਜਿਹੀਆਂ ਸਾਈਟਾਂ ’ਤੇ 28 ਦਿਨਾਂ ਬਾਅਦ ਦੂਜੀ ਖੁਰਾਕ ਦੇਣ ਲਈ ਪੋ੍ਰਟੋਕੋਲ ਅਨੁਸਾਰ ਜ਼ਰੂਰੀ ਯੋਜਨਾ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਟੀਕਾਰਕਰਣ ਦੀ ਯੋਜਨਾ ਬਣਾਈ ਗਈ ਹੈ ਜਿਸ ਲਈ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਸਹਿ-ਰੋਗਾਂ ਵਾਲੀ ਆਬਾਦੀ ਤਰਜੀਹੀ ਸਮੂਹ ਹਨ।

ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਸਿਵਲ ਸਰਜਨ ਗੁਰਦਾਸਪੁਰ ਅਤੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਵੀ ਮੌਜੂਦ ਸਨ।

Leave a Reply

Your email address will not be published. Required fields are marked *