
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਇਕ ਤੋਂ ਦੋ ਸਾਲ ਲਈ ਮੁਅੱਤਲ ਕਰਨ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। ਸਰਕਾਰ ਦੀ ਪੇਸ਼ਕਸ਼ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਅੱਜ ਇਥੇ ਸਿੰਘੂ ਬਾਰਡਰ ’ਤੇ ਮੀਟਿੰਗ ਹੋਈ ਜਿਸ ਵਿਚ ਖੇਤੀ ਕਾਨੂੰਨਾਂ ਨੂੰ ਕੁਝ ਸਮੇਂ ਲਈ ਮੁਅੱਤਲ ਕਰਨ ਦੀ ਤਜਵੀਜ਼ ਨੂੰ ਇਕਮਤ ਹੋ ਕੇ ਨਕਾਰਿਆ ਗਿਆ। ਮੀਟਿੰਗ ਵਿਚ ਦਿੱਲੀ ਪੁਲੀਸ ਵਲੋਂ 26 ਜਨਵਰੀ ਨੂੰ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਾ ਦੇਣ ਦਾ ਮਾਮਲਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ।
ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵਿਚ ਵੀ ਸਰਕਾਰ ਦੀ ਤਜਵੀਜ਼ ਰੱਦ ਕਰਨ ’ਤੇ ਮੋਹਰ ਲਾਈ ਗਈ।