ਸ੍ਰੀ ਰਾਜੇਵਾਲ ਨੇ ਕਿਹਾ, “ਅਸੀਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਕਰਦੇ ਹਾਂ, ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।”

ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਸ਼ਾਂਤੀ ਬਣਾਈ ਰੱਖਣ ਕਿਉਂਕਿ ਦੇਸ਼ ਦੀ ਰਾਜਧਾਨੀ ਵਿੱਚ ਕਈ ਥਾਵਾਂ ’ਤੇ ਫੋਰਸ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚ ਝੜਪਾਂ ਹੋਈਆਂ। ਪੁਲੀਸ ਨੇ ਕਿਸਾਨਾਂ ਨੂੰ ਟਰੈਕਟਰ ਰੈਲੀ ਪਰੇਡ ਲਈ ਆਪਣੇ ਪਹਿਲਾਂ ਤੋਂ ਨਿਰਧਾਰਤ ਰਸਤੇ ਵਾਪਸ ਜਾਣ ਲਈ ਕਿਹਾ। ਵਧੀਕ ਪੀਆਰਓ ਅਨਿਲ ਮਿੱਤਲ ਨੇ ਕਿਹਾ, “ਅਸੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਸ਼ਾਂਤੀ ਬਣਾਈ ਰੱਖਣ।
ਸੀਨੀਅਰ ਕਿਸਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਨਿਰਧਾਰਤ ਰਸਤੇ ’ਤੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵਿਚੋਂ ਕੋਈ ਵੀ ਬਾਹਰੀ ਰਿੰਗ ਰੋਡ ‘ਤੇ ਨਹੀਂ ਗਿਆ। ਸ੍ਰੀ ਰਾਜੇਵਾਲ ਨੇ ਕਿਹਾ, “ਅਸੀਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਕਰਦੇ ਹਾਂ, ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।”
ਰਾਜਪਥ ’ਤੇ ਗਣਤੰਤਰ ਦਿਵਸ ਦੀ ਪਰੇਡ ਦੀ ਸਮਾਪਤੀ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਗਣਤੰਤਰ ਦਿਵਸ ਪਰੇਡ ਸ਼ੁਰੂ ਕਰ ਦਿੱਤੀ ਹੈ। ਮੋਰਚੇ ਦੀ ਪਰੇਡ ਪੁਲੀਸ ਸਮਝੌਤੇ ਅਨੁਸਾਰ ਤੈਅ ਰੂਟ ਉਪਰ ਹੀ ਚੱਲ ਰਹੀ ਹੈ।

Leave a Reply

Your email address will not be published. Required fields are marked *