ਗਣਤੰਤਰ ਦਿਵਸ ਦੀ ਹਿੰਸਾ ਲਈ ਦਰਜ ਮਾਮਲਿਆਂ ਵਿੱਚ ਹੁਣ ਤੱਕ ਕਈ ਕਿਸਾਨ ਆਗੂ’ ਨਾਮਜ਼ਦ ਕੀਤੇ ਗਏ

ਗਣਤੰਤਰ ਦਿਵਸ ਦੀ ਹਿੰਸਾ ਲਈ ਦਰਜ ਮਾਮਲਿਆਂ ਵਿੱਚ ਹੁਣ ਤੱਕ ਕਈ ਕਿਸਾਨ ਆਗੂ’ ਨਾਮਜ਼ਦ ਕੀਤੇ ਗਏ

 

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖ਼ਿਲਾਫ਼ ਗੰਦੀ ਸਾਜ਼ਿਸ਼ ਰਚੀ ਗਈ।

ਦਿੱਲੀ ਪੁਲੀਸ ਨੇ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਕੇਸ ਦਰਜ ਕੀਤੇ ਹਨ। ਪੁਲੀਸ ਸੂਤਰਾਂ ਅਨੁਸਾਰ ਗਣਤੰਤਰ ਦਿਵਸ ਦੀ ਹਿੰਸਾ ਲਈ ਦਰਜ ਮਾਮਲਿਆਂ ਵਿੱਚ ਹੁਣ ਤੱਕ ਕਈ ਕਿਸਾਨ ਆਗੂ’ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਯੋਗੇਂਦਰ ਯਾਦਵ, ਦਰਸ਼ਨ ਪਾਲ, ਗੁਰਨਾਮ ਚਡੂਨੀ, ਰਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ,

ਬੂਟਾ ਸਿੰਘ ਬੁਰਜਗਿਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਸਤਨਾਮ ਪੰਨੂ ਸ਼ਾਮਲ ਹਨ।

ਮੀਡੀਆ ਮੁਤਾਬਕ ਹੁਣ ਤੱਕ 200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਵਿੱਚ 300 ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਹਿੰਸਾ ਵਿੱਚ ਸ਼ਾਮਲ ਕਿਸਾਨਾਂ ਦੀ ਪਛਾਣ ਕਰਨ ਲਈ ਕਈ ਸੀਸੀਟੀਵੀ ਫੁਟੇਜ ਅਤੇ ਵੱਖ ਵੱਖ ਵੀਡੀਓਜ਼ ਨੂੰ ਘੋਖਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਰਾਜਧਾਨੀ ਵਿੱਚ ਕਈ ਸਥਾਨਾਂ ’ਤੇ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਲਾਲਾ ਕਿਲ੍ਹੇ ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਨੀਮ ਫੌਜੀ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖ਼ਿਲਾਫ਼ ਗੰਦੀ ਸਾਜ਼ਿਸ਼ ਰਚੀ ਗਈ।

 

ਅੱਜ ਸ੍ਰੀ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਜਿਥੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਮਿਲੇ ਬੇਮਿਸਾਲ ਹੁੰਗਾਰੇ ਦੀ ਸ਼ਲਾਘਾ ਕੀਤੀ

ਉਥੇ ਦੀਪ ਸਿੱਧੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੈਰ ਸਮਾਜਿਕ ਤੱਤ ਕਰਾਰ ਦਿੰਦਿਆਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਖਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਬਿਆਨ ਮੁਤਾਬਕ ਜਦੋਂ ਕਿਸਾਨ ਜੱਥੇਬੰਦੀਆਂ ਨੇ 26 ਜਨਵਰੀ ਨੂੰ ਕਿਸਾਨ ਪਰੇਡ ਦਾ ਪ੍ਰੋਗਰਾਮ ਐਲਾਨਿਆ ਤਾਂ ਦੀਪ ਸਿੱਧੂ ਅਤੇ ਹੋਰ ਗੈਰ ਸਮਾਜਿਕ ਤੱਤਾਂ ਨੇ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ।


ਮੰਗਲਵਾਰ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੀ ਘੇਰਾਬੰਦੀ ਅਤੇ ਰਾਜਧਾਨੀ ਦੀਆਂ ਸੜਕਾਂ ‘ਤੇ ਹਿੰਸਾ ਤੋਂ ਬਾਅਦ ਬੁੱਧਵਾਰ ਨੂੰ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਅਤੇ ਬੀਕੇਯੂ (ਭਾਨੂ) ਨੇ ਕਿਸਾਨ ਸੰਘਰਸ਼ ਨੂੰ ਅਲਵਿਦਾ ਆਖ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਏਕਤਾ ਵਿੱਚ ਫੁੱਟ ਪੈ ਗਈ ਹੈ।

ਏਆਈਕੇਐੱਸਸੀਸੀ ਦੇ ਮੁਖੀ ਵੀਐੱਮ ਸਿੰਘ ਅਤੇ ਬੀਕੇਯੂ ਭਾਨੂ ਦੇ ਭਾਨੂ ਪ੍ਰਤਾਪ ਸਿੰਘ ਨੇ ਅੱਜ ਇਹ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਉਨ੍ਹਾਂ ਦੀਆਂ ਜਥੇਬੰਦੀਆਂ ਕਿਸਾਨਾਂ ਦੇ ਪ੍ਰਦਰਸ਼ਨਾਂ ਤੋਂ ਪਿੱਛੇ ਹਟ ਰਹੀਆਂ ਹਨ, ਕਿਉਂਕਿ ਬੀਤੇ ਦਿਨ ਜੋ ਕੁੱਝ ਹੋਇਆ ਉਸ ਤੋਂ ਬਾਅਦ ਸੰਘਰਸ਼ ਵਿੱਚ ਰਹਿਦਾ ਕਿਸੇ ਪਾਸੇ ਤੋਂ ਜਾਇਜ਼ ਨਹੀਂ ਲੱਗਦਾ।

Leave a Reply

Your email address will not be published. Required fields are marked *