ਬਟਾਲਾ ਬੱਸ ਅੱਡੇ ਨਾਲ ਪਸ਼ੂ ਹਸਪਤਾਲ ’ਚ ਸਥਿਤ ਸੇਵਾ ਕੇਂਦਰ ਹੁਣ ਹਫ਼ਤੇ ਦੇ ਸਾਰੇ ਦਿਨ ਦੇਵੇਗਾ ਲੋਕਾਂ ਨੂੰ ਸੇਵਾਵਾਂ
ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ – ਡੀ.ਸੀ.
ਬਟਾਲਾ, (ਅਮਰੀਕ ਮਠਾਰੂ ) – ਬਟਾਲਾ ਸ਼ਹਿਰ ਦੇ ਬੱਸ ਸਟੈਂਡ ਕੋਲ ਪਸ਼ੂ ਹਸਪਤਾਲ ਵਿੱਚ ਸਥਿਤ ਸੇਵਾ ਕੇਂਦਰ ਹੁਣ ਹਫ਼ਤੇ ਦੇ ਸਾਰੇ ਦਿਨ ਖੁੱਲ੍ਹਾ ਰਹਿ ਕੇ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਵੇਗਾ। ਇਹ ਫੈਸਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬਟਾਲਾ ਵਾਸੀਆਂ ਦੀ ਮੰਗ ਅਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਬੱਸ ਅੱਡੇ ਦੇ ਨਾਲ ਪਸ਼ੂ ਹਸਪਤਾਲ ਵਿੱਚ ਸਥਿਤ ਸੇਵਾ ਕੇਂਦਰ ਹੁਣ ਹਫ਼ਤੇ ਦੇ ਸਾਰੇ ਦਿਨ ਖੁੱਲ੍ਹਾ ਰਹਿ ਕੇ ਲੋਕਾਂ ਨੂੰ ਸੇਵਾਵਾਂ ਦੇਵੇਗਾ ਅਤੇ ਹੁਣ ਲੋਕ ਇਸ ਸੇਵਾ ਕੇਂਦਰ ਤੋਂ ਹੋਰ ਵੀ ਵਧੇਰੇ ਸੇਵਾਵਾਂ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।