ਪੁਲਿਸ ਥਾਨਾ ਖੰਨਾ  ਵਿੱਚ ਅੰਮ੍ਰਿਤਧਾਰੀ ਪਿਓ ਪੁੱਤ ਨੂੰ ਨਗਨ ਕਰਕੇ ਉਨ੍ਹਾਂ ਦੀ ਕੁੱਟਮਾਰ ਕਰਨ ਵਾਲੇ ਐਸਐਚਓ ਬਲਜਿੰਦਰ ਸਿੰਘ ਨੇ ਅੱਜ ਇੱਥੇ ਆਈਜੀ ਨੌਨਿਹਾਲ ਸਿੰਘ ਸਾਹਮਣੇ ਆਤਮ ਸਮਰਪਣ ਕਰ ਦਿੱਤਾ

ਲੁਧਿਆਣਾ, 6 ਸਤੰਬਰ (ਅਮਰੀਕ ਮਠਾਰੂ , ਰੰਜਨਦੀਪ ਸੰਧੂ ) -ਪੁਲਿਸ ਥਾਨਾ ਖੰਨਾ  ਵਿੱਚ ਅੰਮ੍ਰਿਤਧਾਰੀ ਪਿਓ ਪੁੱਤ ਨੂੰ ਨਗਨ ਕਰਕੇ ਉਨ੍ਹਾਂ ਦੀ ਕੁੱਟਮਾਰ ਕਰਨ ਵਾਲੇ ਐਸਐਚਓ ਬਲਜਿੰਦਰ ਸਿੰਘ ਨੇ ਅੱਜ ਇੱਥੇ ਆਈਜੀ ਨੌਨਿਹਾਲ ਸਿੰਘ ਸਾਹਮਣੇ ਆਤਮ ਸਮਰਪਣ ਕਰ ਦਿੱਤਾ ।  ਅਨੁਸਾਰ ਐੱਸ ਐੱਚ ਓ ਖਿਲਾਫ਼ ਖੰਨਾ ਪੁਲੀਸ ਨੇ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਬਲਜਿੰਦਰ ਸਿੰਘ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਗਾਊਂ ਜ਼ਮਾਨਤ ਦੀ ਅਰਜ਼ੀ ਪਹਿਲਾਂ ਸਥਾਨਕ ਅਦਾਲਤ ਫਿਰ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਵੱਲੋਂ ਵੀ ਰੱਦ ਕਰ ਦਿੱਤੀ ਗਈ ਸੀ ਉਕਤ ਇੰਸਪੈਕਟਰ ਉੱਤੇ ਪਿਓ ਪੁੱਤ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਦੋਸ਼ ਵੀ ਲੱਗਾ ਸੀ ਹਾਲ ਦੀ ਘੜੀ ਇਸ ਮਾਮਲੇ ਵਿੱਚ ਭਾਵੇਂ ਪੁਲੀਸ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ ਪਰ ਸੂਤਰਾਂ ਅਨੁਸਾਰ ਬਲਜਿੰਦਰ ਸਿੰਘ ਵੱਲੋਂ ਅੱਜ ਬਾਅਦ ਦੁਪਹਿਰ ਆਈ ਜੀ ਸਾਹਮਣੇ ਆਤਮ ਸਮਰਪਣ ਕਰ ਦਿੱਤਾ ।

Leave a Reply

Your email address will not be published. Required fields are marked *