ਮਜ਼ਦੂਰਾਂ ਦੇ ਹੱਕਾਂ ਲਈ ਲੜਣ ਵਾਲੀ ਨੌਦੀਪ ਕੌਰ ਨੂੰ ਅੱਜ ਇਕ ਹੋਰ ਕੇਸ ‘ਚੋਂ ਜ਼ਮਾਨਤ ਮਿਲ ਗਈ ਹੈ ਪਰ ਉਸ ਦੀ ਰਿਹਾਈ ਹਾਲੇ ਸੰਭਵ ਨਹੀਂ ਹੈ। ਕਿਉਂਕਿ ਉਸ ਖਿਲਾਫ਼ ਧਾਰਾ 307 ਤਹਿਤ ਹੋਰ ਗੰਭੀਰ ਧਾਰਾਵਾਂ ਵਾਲੇ ਤੀਜੇ ਕੇਸ ‘ਚ ਹਾਲੇ ਹਾਈਕੋਰਟ ‘ਚ ਸੁਣਵਾਈ ਹੋਣੀ ਬਾਕੀ ਹੈ। ਜ਼ਿਕਰਯੋਗ ਹੈ ਕਿ ਉਸ ਖ਼ਿਲਾਫ਼ ਤਿੰਨ ਕੇਸ ਦਰਜ ਕੀਤੇ ਗਏ ਸੀ। ਦੱਸਣਯੋਗ ਹੈ ਕਿ ਇਹ ਮਾਮਲੇ ਕੁੰਡਲੀ ਇੰਡਸਟਰੀਅਲ ਏਰੀਆ ‘ਚ ਇਕ ਫੈਕਟਰੀ ਦੇ ਘਿਰਾਓ ਨਾਲ ਸਬੰਧਿਤ ਸਨ ਜਿਸ ‘ਚ ਮਜ਼ਦੂਰ ਅਧਿਕਾਰ ਸੰਗਠਨ ਦੀ ਅਗਵਾਈ ਹੇਠ ਮਜ਼ਦੂਰਾਂ ਦੇ ਹੱਕਾਂ ਲਈ ਮੁਜ਼ਾਹਰਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਮਜ਼ਦੂਰਾਂ ਦੇ ਹੱਕਾਂ ਲਈ ਲੜਣ ਵਾਲੀ ਨੌਦੀਪ ਕੌਰ ਨੂੰ ਅੱਜ ਇਕ ਹੋਰ ਕੇਸ ‘ਚੋਂ ਜ਼ਮਾਨਤ ਮਿਲੀ
ਨੌਦੀਪ ਕੌਰ ਨੂੰ ਇਕ ਹੋਰ ਕੇਸ ‘ਚੋਂ ਮਿਲੀ।