ਅੰਮ੍ਰਿਤਸਰ, 15 ਫਰਵਰੀ 2020 (ਰੰਜਨਦੀਪ ਸੰਧੂ ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 500 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 630 ਪਾਸਪੋਰਟ ਪਾਕਿਸਤਾਨ ਨੂੰ ਭੇਜੇ ਗਏ ਸਨ। ਦੂਤਾਵਾਸ ਨੇ 125 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਜਦਕਿ 500 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਅਠਾਰਾਂ ਫਰਵਰੀ ਨੂੰ ਜਥਾ ਰਵਾਨਾ ਹੋਵੇਗਾ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ ਉਹ ਆਪਣੇ ਪਾਸਪੋਰਟ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦਫਤਰ ਅੰਮ੍ਰਿਤਸਰ ਤੋਂ ਪ੍ਰਾਪਤ ਕਰ ਸਕਣਗੇ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੋਇਆ ਹੈ।
ਪਾਕਿਸਤਾਨੀ ਦੂਤਾਵਾਸ ਨੇ 125 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਜਦਕਿ 500 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ
ਦੂਤਾਵਾਸ ਨੇ 125 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਜਦਕਿ 500 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ

