ਕਰੋਨਾਵਾਇਰਸ ਦੇ ਮੱਦੇਨਜ਼ਰ ਸ਼ਹਿਰ ਅੰਦਰ ਲਾਏ ਲੌਕਡਾਊਨ ਖ਼ਿਲਾਫ਼ ਦੁਕਾਨਦਾਰਾਂ ਨੇ ਇੱਕਠੇ ਹੋ ਕੇ ਫਿਸ਼ ਪਾਰਕ ਨੇੜੇ ਸਥਿਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਮੂਹਰੇ ਧਰਨਾ ਦੇ ਕੇ ਲੌਕਡਾਊਨ ਖੋਲ੍ਹਣ ਦੀ ਮੰਗ

 

 

ਗੁਰਦਾਸਪੁਰ 6 ਸਿਤੰਬਰ (ਅਮਰੀਕ ਮਠਾਰੁ, ਰੰਜਨਦੀਪ ਸੰਧੂ ):- ਕਰੋਨਾਵਾਇਰਸ ਦੇ ਮੱਦੇਨਜ਼ਰ ਸ਼ਹਿਰ ਅੰਦਰ ਲਾਏ ਲੌਕਡਾਊਨ ਖ਼ਿਲਾਫ਼ ਦੁਕਾਨਦਾਰਾਂ ਨੇ ਇੱਕਠੇ ਹੋ ਕੇ ਫਿਸ਼ ਪਾਰਕ ਨੇੜੇ ਸਥਿਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਮੂਹਰੇ ਧਰਨਾ ਦੇ ਕੇ ਲੌਕਡਾਊਨ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਦੁਕਾਨਦਾਰਾਂ ਨੂੰ ਮਨਾਉਣ ਪੁੱਜੇ ਪੁਲੀਸ ਦੇ ਡੀਐੱਸਪੀ ਸੁਖਪਾਲ ਸਿੰਘ ਨਾਲ ਦੁਕਾਨਦਾਰਾਂ ਦੀ ਲੌਕਡਾਊਨ ਨੂੰ ਲੈ ਕੇ ਬਹਿਸ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਲੌਕਡਾਊਨ ਦੌਰਾਨ ਵਪਾਰੀ ਵਰਗ ਅਤੇ ਸ਼ਹਿਰਾਂ ਤੇ ਪਿੰਡਾਂ ਨੂੰ ਦੋ ਧੜਿਆਂ ਵਿੱਚ ਵੰਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਟਰੇਡਾਂ ਨੂੰ ਬੰਦ ਕੀਤਾ ਹੋਇਆ ਹੈ ਅਤੇ ਕੁਝ ਨੂੰ ਖੋਲ੍ਹਿਆ ਹੋਇਆ ਹੈ। ਉਨ੍ਹਾਂ ਮੰਗ ਨਾ ਮੰਨਣ ਦੀ ਸੂਰਤ ਵਿੱਚ ਸੜਕਾਂ ਉਤੈ  ਆਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਿ ਨਸ਼ਾ ਵੇਚਣ ਦੀ ਖਾਤਰ ਕਰੋਨਾ ਦਾ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਾਰਾ ਕੁਝ ਪਤਾ ਹੋਣ ਦੇ ਬਾਵਜੂਦ ਮੂਕ ਦਰਸ਼ਕ ਬਣਿਆ ਹੋਇਆ ਹੈ। ਦੁਕਾਨਦਾਰਾਂ ਨੇ ਸੰਘਰਸ਼ ਤੇਜ ਕਰਨ ਦੀ ਚਿਤਾਵਨੀ ਦਿੰਦਿਆਂ ਸਮੁੱਚੀਆਂ ਦੁਕਾਨਾਂ ਹਫ਼ਤੇ ਦੇ ਛੇ ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਤੋਂ ਲੈ ਕੇ ਸ਼ਾਮ 8 ਵਜੇ ਤੱਕ ਖੋਲ੍ਹਣ ਅਤੇ ਪੁਲੀਸ ਵੱਲੋਂ ਬਾਜ਼ਾਰ ਅੰਦਰ ਹੂਟਰ ਵਜਾਏ ਜਾਂਦੇ  ਹਨ ਓਹਨਾਂ ਨੂ  ਬੰਦ ਕਰਨ ਦੀ ਮੰਗ ਕੀਤੀ ਹੈ

Leave a Reply

Your email address will not be published. Required fields are marked *