ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਗੁਰਦਾਸਪੁਰ ਵੱਲੋਂ ਇੱਕ ਰੋਜ਼ਾ ਟੂਰ ਰਾਹੀਂ ਜ਼ਿਲ੍ਹੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਇਸ ਐਤਵਾਰ ਬਟਾਲਾ ਤੋਂ ਵਿਸ਼ੇਸ਼ ਬੱਸ ਚਲਾਈ ਜਾ ਰਹੀ ਹੈ। ਇਹ ਯਾਤਰਾ ਬਿਲਕੁਲ ਮੁਫ਼ਤ ਹੈ।

ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਗੁਰਦਾਸਪੁਰ ਵੱਲੋਂ ਇੱਕ ਰੋਜ਼ਾ ਟੂਰ ਰਾਹੀਂ ਜ਼ਿਲ੍ਹੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਇਸ ਐਤਵਾਰ ਬਟਾਲਾ ਤੋਂ ਵਿਸ਼ੇਸ਼ ਬੱਸ ਚਲਾਈ ਜਾ ਰਹੀ ਹੈ। ਇਹ ਯਾਤਰਾ ਬਿਲਕੁਲ ਮੁਫ਼ਤ ਹੈ।

ਐੱਤਵਾਰ ਨੂੰ ਸਵੇਰੇ 9 ਵਜੇ ਇਹ ਯਾਤਰਾ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਸ਼ੁਰੂ ਹੋਵੇਗੀ।

ਇਸ ਬੱਸ ਯਾਤਰਾ ਰਾਹੀਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ, ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ, ਸ੍ਰੀ ਰਾਧਾ ਕ੍ਰਿਸ਼ਨ ਮੰਦਰ ਕਿਸ਼ਨ ਕੋਟ, ਸ੍ਰੀ ਨਾਮਦੇਵ ਦਰਬਾਰ ਘੁਮਾਣ, ਦਰਗਾਹ ਬਾਬਾ ਬਦਰ ਸ਼ਾਹ ਦੀਵਾਨ ਮਸਾਣੀਆਂ, ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ ਅਤੇ ਸ਼ਾਮ ਨੂੰ ਬਟਾਲਾ ਵਿਖੇ ਸਮਾਪਤੀ ਹੋਵੇਗੀ।

ਯਾਤਰਾ ਲਈ ਸੀਟ ਦੀ ਬੁਕਿੰਗ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਟਾਲਾ ਸ. ਇੰਦਰਜੀਤ ਸਿੰਘ ਦੇ ਮੋਬਾਇਲ ਨੰਬਰ 98155-77574 ੳੇੁੱਪਰ ਕਰਵਾਈ ਜਾ ਸਕਦੀ ਹੈ।

Adv.

Leave a Reply

Your email address will not be published. Required fields are marked *