ਜ਼ਿਲ੍ਹਾ ਗੁਰਦਾਸਪੁਰ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਦੇ ਮਾਮਲੇ ਵਿੱਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ,ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਿਆ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਿਆ

ਜ਼ਿਲ੍ਹਾ ਗੁਰਦਾਸਪੁਰ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਦੇ ਮਾਮਲੇ ਵਿੱਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ

ਬਟਾਲਾ, 23 ਫਰਵਰੀ ( ਅਮਰੀਕ ਮਠਾਰੂ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਹੋਰ ਉਪਲੱਬਧੀ ਹਾਸਲ ਕਰ ਲਈ ਹੈ। ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਦੇ ਮਾਮਲੇ ਵਿੱਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਮੂਹ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਬਾਕਰਬਾਦ ਦਿੱਤੀ ਹੈ।

ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਪੂਰੀ ਵਾਹ ਲਗਾਈ ਜਾ ਰਹੀ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਨਿਸ਼ਚਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾਣ ਅਤੇ ਇਸ ਲਈ ਜ਼ਿਲ੍ਹੇ ਦੇ ਕਈ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਕੰਮ ਵੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੂੰ ਇਹ ਮਾਣ ਹਾਸਲ ਹੋਇਆ ਹੈ ਕਿ ਇਸ ਸਮੇਂ ਜ਼ਿਲ੍ਹੇ ਦੇ ਸੇਵਾ ਕੇਂਦਰ ਵਿੱਚ ਸਿਰਫ 0.02 ਫੀਸਦੀ ਪੈਂਡੈਨਸੀ ਹੀ ਰਹਿ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਕੁੱਲ 170160 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 170125 ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਸਿਰਫ 0.02 ਫੀਸਦੀ ਪੈਂਡੈਨਸੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਬਕਾਇਆ ਅਰਜ਼ੀਆਂ ਦਾ ਵੀ ਜਲਦ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਸਟਾਫ ਨੂੰ ਇਸ ਪ੍ਰਾਪਤੀ ਲਈ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਨਾਲ ਵੱਖ-ਵੱਖ ਸੇਵਾਵਾਂ ਦੇਣ ਲਈ ਵਚਨਬੱਧ ਹੈ।

Adv.

Leave a Reply

Your email address will not be published. Required fields are marked *