ਡੇਰਾ ਬਾਬਾ ਨਾਨਕ (ਰੰਜਨਦੀਪ ਸੰਧੂ):- ਆਮ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ, ਭ੍ਰਿਸ਼ਟਾਚਾਰ, ਘੁਟਾਲਿਆਂ, ਗੁੰਡਾਗਰਦੀ , ਵੱਧ ਰਹੀ ਮਹਿੰਗਾਈ ਅਤੇ ਨਸ਼ਾ ਰੋਕਣ ਵਿੱਚ ਅਸਫਲਤਾ ਜਿਹੇ ਮੁੱਦਿਆਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦਾ ਇਕ ਸਮੂਹ ਡੇਰਾ ਬਾਬਾ ਨਾਨਕ ਤੋਂ ਰਵਾਨਾ ਕੀਤਾ ਜਾਵੇਗਾਸਬੰਧਤ ਖੇਤਰਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਆਗੂ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਸ਼ਾਮਪੁਰਾ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਵਿੱਚ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਹੀ।

